Friday, July 19, 2024

ਸਟੱਡੀ ਸਰਕਲ ਵਲੋਂ ਅਧਿਆਪਕ ਕਾਰਜਸ਼ਾਲਾ 11 ਜੁਲਾਈ ਨੂੰ

ਸੰਗਰੂਰ, 9 ਜੁਲਾਈ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ 50 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਅਧਿਆਪਕ ਕਾਰਜਸ਼ਾਲਾ 11 ਜੁਲਾਈ ਨੂੰ ਸਵੇਰੇ 10.00 ਵਜੇ ਸਥਾਨਕ ਸ਼ਹੀਦ ਭਾਈ ਹਿੰਮਤ ਸਿੰਘ ਧਰਮਸ਼ਾਲਾ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ।ਸੁਰਿੰਦਰ ਪਾਲ ਸਿੰਘ ਸਿਦਕੀ ਕੋਆਰਡੀਨੇਟਰ ਕਾਰਜਸ਼ਾਲਾ ਨੇ ਦੱਸਿਆ ਕਿ ਸਟੱਡੀ ਸਰਕਲ ਵੱਲੋਂ ਅਗਸਤ ਮਹੀਨੇ ਵਿੱਚ ਕਰਵਾਏ ਜਾ ਰਹੇ ਨੈਤਿਕ ਸਿੱਖਿਆ ਇਮਤਿਹਾਨ ਦੇ ਮੱਦੇਨਜ਼ਰ ਕਾਰਜਸ਼ਾਲਾ ਵਿੱਚ ਅਧਿਆਪਕ ਸਾਹਿਬਾਨ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ।ਕੁਲਵੰਤ ਸਿੰਘ ਨਾਗਰੀ ਜ਼ੋਨਲ ਸਕੱਤਰ, ਗੁਰਜੰਟ ਸਿੰਘ ਰਾਹੀ ਜ਼ੋਨਲ ਪ੍ਧਾਨ ਨੇ ਦੱਸਿਆ ਕਿ ਪ੍ਰੋ: ਅਮਰਪ੍ਰੀਤ ਸਿੰਘ ਐਡੀਸ਼ਨਲ ਡਿਪਟੀ ਚੀਫ਼ ਆਰਗੇਨਾਈਜ਼ਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋ ਰਹੇ ਹਨ, ਜਦੋਂ ਕਿ ਜਗਰੂਪ ਸਿੰਘ ਜੱਗੀ ਪ੍ਰਧਾਨ ਧਰਮਸ਼ਾਲਾ ਕਮੇਟੀ ਪ੍ਧਾਨਗੀ ਕਰਨਗੇ।ਲਾਭ ਸਿੰਘ ਡਿਪਟੀ ਚੀਫ ਆਰਗੇਨਾਈਜ਼ਰ, ਅਜਮੇਰ ਸਿੰਘ ਡਿਪਟੀ ਡਾਇਰੈਕਟਰ, ਗੁਰਮੇਲ ਸਿੰਘ ਜਥੇਬੰਦਕ ਸਕੱਤਰ, ਪ੍ਰੋ: ਨਰਿੰਦਰ ਸਿੰਘ, ਪ੍ਰੋ: ਹਰਵਿੰਦਰ ਕੌਰ ਸਕੱਤਰ ਜ਼ੋਨਲ ਇਸਤਰੀ ਕੌਂਸਲ ਤੇ ਆਧਾਰਿਤ ਸੰਪਰਕ ਕਮੇਟੀ ਬਣਾਈ ਗਈ ਹੈ ਤੇ ਕਾਰਜਸ਼ਾਲਾ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ ਨੂੰ ਸਰਟੀਫਿਕੇਟ ਅਤੇ ਸਨਮਾਨਿਤ ਕੀਤਾ ਜਾਵੇਗਾ।

Check Also

ਅਕਾਲ ਅਕੈਡਮੀ ਕੌੜੀਵਾੜਾ ਵਿਖੇ ਲੜਕੀਆਂ ਦੇ ਅੰਤਰ ਜ਼ੋਨ ਫੁੱਟਬਾਲ ਟੂਰਨਾਮੈਂਟ ਦਾ ਆਯੋਜਨ

ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕੌੜੀਵਾੜਾ ਵਿਖੇ ਲੜਕੀਆਂ ਦਾ ਅੰਤਰ-ਜ਼ੋਨ ਫੁੱਟਬਾਲ ਟੂਰਨਾਮੈਂਟ …