Friday, March 1, 2024

ਕੈਬਨਿਟ ਮੰਤਰੀ ਪੰਜਾਬ ਕਟਾਰੂਚੱਕ ਨੇ ਮੁਸਲਮਾਨ ਭਾਈਚਾਰੇ ਨੂੰ ਦਿੱਤੀ ਈਦ ਦੀ ਮੁਬਾਰਕਵਾਦ

ਪਠਾਨਕੋਟ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਈਦ ਦੇ ਪਵਿੱਤਰ ਦਿਹਾੜੇ ਪਿੰਡ ਕੋਟਲੀ ਮੁਗਲਾਂ ਅਤੇ ਪਠਾਨਕੋਟ ਪਹੁੰਚ ਕੇ ਮੁਸਲਮਾਨ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਬਾਦ ਦਿੱਤੀ।ਇਸ ਤੋਂ ਬਾਅਦ ਉਹ ਸਿਟੀ ਪਠਾਨਕੋਟ ਵਿਖੇ ਪਹੁੰਚ ਕੇ ਈਦ ਦੀ ਨਮਾਜ਼ ਵਿੱਚ ਵੀ ਸ਼ਾਮਲ ਹੋਏ।
                 ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਆਪਣੇ ਸੰਬੋਧਂ ‘ਚ ਕਿਹਾ ਕਿ ਕੋਟਲੀ ਮੁਗਲਾਂ ਵਿਖੇ ਸਥਿਤ ਮਸਜਿਦ ਵਿੱਚ ਮੁਸਲਮਾਨ ਭਾਈਚਾਰੇ ਦੇ ਲੋਕ ਬਹੁਤ ਵੱਡੀ ਗਿਣਤੀ ‘ਚ ਈਦ ਦੀ ਨਮਾਜ਼ ਅਦਾ ਕਰਨ ਪਹੁੰਚੇ ਹਨ।ਉਨ੍ਹਾਂ ਸਾਰਿਆਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਈਦ ਮੁਬਾਰਕ ਦਿੱਤੀ ਅਤੇ ਦੁਆ ਕੀਤੀ ਕਿ ਈਦ ਦਾ ਪਵਿੱਤਰ ਦਿਹਾੜਾ ਸਾਡੀ ਸਾਰਿਆਂ ਦੀ ਜਿੰਦਗੀ ਅੰਦਰ ਖੁਸੀਆਂ ਲੈ ਕੇ ਆਵੇ।ਉਨ੍ਹਾਂ ਕਿਹਾ ਕਿ ਸਾਰੇ ਤਿਉਹਾਰ ਪਿਆਰ ਅਤੇ ਸਾਂਤੀ ਦਾ ਸੰਦੇਸ਼ ਦਿੰਦੇ ਹਨ, ਜੋ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ।

Check Also

ਅਕਾਲ ਅਕੈਡਮੀ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

ਸੰਗਰੂਰ, 1ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ।ਜਿਸ …