Saturday, July 27, 2024

ਬੀ.ਕੇ.ਯੂ ਏਕਤਾ ਸਿੱਧੂਪੁਰ ਦੀ ਮਹੀਨਾਵਾਰ ਮੀਟਿੰਗ ਹੋਈ

ਸਰਕਾਰ ਮੀਹ, ਨਹਿਰਾਂ ਤੇ ਹੜਾਂ ਦੇ ਵਾਧੂ ਪਾਣੀ ਨੂੰ ਧਰਤੀ ਵਿੱਚ ਰਿਚਾਰਜ਼ ਕਰੇ – ਚੱਠਾ

ਸੰਗਰੂਰ, 10 ਜੁਲਾਈ (ਜਗਸੀਰ ਸਿੰਘ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਸੰਗਰੂਰ ਦੀ ਮਾਸਿਕ ਮੀਟਿੰਗ ਗੁਰਦੁਆਰਾ ਸ੍ਰੀ ਨਾਨਕੀਆਣਾ ਸਾਹਿਬ ਵਿਖੇ ਜਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਜਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਇਹ ਝੋਨਾ ਸਾਡੇ ਪੰਜਾਬ ਦੀ ਫਸਲ ਨਹੀਂ ਹੈ ਸਰਕਾਰ ਨੇ ਹਰੀ ਕ੍ਰਾਂਤੀ ਦੇ ਨਾਂ ਹੇਠ ਕਿਸਾਨਾਂ ਨੂੰ ਝੋਨੇ ਤੇ ਕਣਕ ਦੇ ਫ਼ਸਲੀ ਚੱਕਰ ਵਿੱਚ ਉਲਝਾਇਆ ਹੋਇਆ ਹੈ।ਕਿਸਾਨ ਆਗੂ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ ਤੇ ਰਣ ਸਿੰਘ ਚੱਠਾ ਨੇ ਕਿਹਾ ਅੱਜ ਵੀ ਸਰਕਾਰ ਜੇਕਰ ਕਿਸਾਨਾਂ ਨੂੰ 23 ਫ਼ਸਲਾਂ `ਤੇ ਐਮ.ਐਸ.ਪੀ ਦੇ ਕੇ ਫਸਲਾਂ ਚੁੱਕਣ ਦੀ ਗਰੰਟੀ ਦੇਵੇ ਤਾਂ ਕਿਸਾਨ ਇਸ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਦੂਜੀਆਂ ਘੱਟ ਪਾਣੀ ਮੰਗਣ ਵਾਲੀਆਂ ਫ਼ਸਲਾਂ ਜਿਵੇਂ ਕਣਕ, ਦਾਲਾਂ ਦੀਆਂ ਫ਼ਸਲਾਂ, ਨਰਮਾ, ਕਪਾਹ ਦੀ ਫਸਲ ਤੇ ਮੱਕੀ ਆਦਿ ਦੀਆਂ ਫਸਲਾਂ ਬੀਜ਼ਣ ਲੱਗ ਸਕਦੇ ਹਨ।
                ਚੱਠਾ ਨੇ ਕਿਹਾ ਕਿ ਦੂਸਰੇ ਪਾਸੇ ਫੈਕਟਰੀਆਂ ਦਾ ਗੰਦਾ ਪਾਣੀ ਰਾਜਬਾਹਿਆਂ, ਨਹਿਰਾਂ `ਚ ਸੁੱਟਿਆ ਜਾ ਰਿਹਾ ਹੈ।ਇਸ ਪਾਣੀ ਨੂੰ ਟਰੀਟਮੈਂਟ ਪਲਾਂਟ ਰਾਹੀਂ ਸਾਫ ਕਰ ਕੇ ਹੀ ਨਹਿਰਾਂ `ਚ ਪਾਉਣਾ ਚਾਹੀਦਾ ਹੈ।ਅਜਿਹਾ ਨਾ ਕਰਨ ਵਾਲੇ ਫੈਕਟਰੀ ਮਾਲਕਾਂ ਖ਼ਿਲਾਫ਼ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਹੀ ਸਰਕਾਰ ਨੂੰ ਹੜ੍ਹਾਂ ਦੇ ਵਾਧੂ ਪਾਣੀ ਨੂੰ ਧਰਤੀ ਵਿਚ ਰੀਚਾਰਜ਼ ਕਰਨ ਲਈ ਸਰਕਾਰੀ ਤੌਰ ਤੇ ਪ੍ਰਬੰਧ ਕਰਨੇ ਚਾਹੀਦੇ ਹਨ। ਚੱਠਾ ਨੇ ਕਿਹਾ ਕਿ ਮੱਤੇਵਾੜਾ ਦਾ ਜੰਗਲ ਕਿਸੇ ਵੀ ਕੀਮਤ ‘ਤੇ ਉਜਾੜਣ ਨਹੀਂ ਦੇਵਾਂਗੇ ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਹਰ ਕੁਰਬਾਨੀ ਦੇਣ ਲਈ ਤਿਆਰ ਹੈ।ਕਿਸਾਨ ਆਗੂ ਚੱਠਾ ਨੇ ਕਿਹਾ ਕਿ ਸਰਕਾਰ ਵਲੋਂ ਜੇਕਰ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।
                ਇਸ ਮੌਕੇ ਬਲਜੀਤ ਸਿੰਘ ਜੌਲੀਆਂ, ਕਸ਼ਮੀਰ ਸਿੰਘ ਕਾਕੜਾ, ਸੁਖਚੈਨ ਸਿੰਘ ਸਾਦੀਹਿਰੀ, ਗੁਰਲਾਲ ਸਿੰਘ ਜਲੂਰ, ਭੂਰਾ ਸਿੰਘ ਸਲੇਮਗੜ, ਪਿਆਰਾ ਸਿੰਘ ਭੰਗੂ, ਨਿਰਮਲ ਸਿੰਘ ਨਾਗਰੀ, ਪ੍ਰਗਟ ਸਿੰਘ ਚੱਠਾ, ਗੁਰਮੇਲ ਸਿੰਘ ਸ਼ਾਹਪੁਰ ਕਲਾਂ, ਗੁਰਦੀਪ ਸਿੰਘ ਲਾਡਬਣਜਾਰਾ ਕਲਾਂ, ਤਰਸੇਮ ਡੂਡੀਆਂ, ਤਾਰਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …