ਅੰਮ੍ਰਿਤਸਰ/ ਆਸਟਰੇਲੀਆ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸਾਹਿਬ ਕੈਨਬਰਾ ਆਸਟ੍ਰੇਲੀਆ ਦੇ ਮੁਖ ਸੇਵਾਦਾਰ ਸਤਨਾਮ ਸਿੰਘ ਦਬੜੀਖਾਨਾ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ, ਜਦ ਉਨਾਂ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਕਮਲਜੀਤ ਕੌਰ ਪਤਨੀ ਗੁਰਮੇਲ ਸਿੰਘ ਦਬੜੀਖਾਨਾ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ।ਇਥੇ ਮਿਲੀ ਈਮੇਲ ਅਨੁਸਾਰ ਮਾਤਾ ਜੀ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਦਾ ਭੋਗ 14 ਜੁਲਾਈ 2022 ਦਿਨ ਸ਼ੁੱਕਰਵਾਰ ਬਾਅਦ ਦੁਪਹਿਰ ਗੁਰਦੁਆਰਾ ਹਰਿ ਗੋਬਿੰਦਸਰ ਸਾਹਿਬ ਦਬੜੀਖਾਨਾ ਵਿਖੇ ਪਵੇਗਾ।ਦੜਬੀਖਾਨਾ ਪਰਿਵਾਰ, ਗੁਰਦੁਆਰਾ ਪ੍ਰਬੰਧਕ ਕਮੇਟੀ ਕੈਨਬਰਾ ਆਸਟ੍ਰੇਲੀਆ ਅਤੇ ਸਮੂਹ ਮੈਂਬਰ ਟੀਮ ਸਰਦਾਰੀਆਂ ਟਰੱਸਟ ਪੰਜਾਬ ਨੇ ਸਰਬਤ ਸੰਗਤ ਨੂੰ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਬੇਨਤੀ ਕੀਤੀ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …