ਪੰਜਾਬ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਕੀਤੀ ਪ੍ਰਾਰਥਨਾ
ਅੰਮ੍ਰਿਤਸਰ 10 ਜੁਲਾਈ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਪੰਜਾਬ ਇੰਦਰਬੀਰ ਸਿੰਘ ਨਿੱਜ਼ਰ ਨੇ ਅੱਜ ਸ੍ਰੀ ਰਾਮ ਤੀਰਥ ਮੰਦਰ ਵਿੱਚ ਨਤਮਸਤਕ ਹੋ ਕੇ ਪੰਜਾਬ ਸਮੇਤ ਦੁਨੀਆਂ ਦੀ ਖੁਸ਼ਹਾਲੀ, ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਪ੍ਰਾਰਥਨਾ ਕੀਤੀ।
ਉਨਾਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ `ਆਪ` ਨੂੰ ਮਿਲੀ ਵੱਡੀ ਜਿੱਤ ਲਈ ਸ਼ੁਕਰਾਨਾ ਕੀਤਾ ਅਤੇ ਪੰਜਾਬ ਨੂੰ ਮੁੜ ਖੁਸ਼ਹਾਲ ਸੂਬਾ ਬਣਾਉਣ ਲਈ ਅਸ਼ੀਰਵਾਦ ਲਿਆ।ਉਨ੍ਹਾਂ ਨੇ ਪੰਜਾਬ, ਪੰਜਾਬੀਅਤ ਅਤੇ ਸਮੁੱਚੀ ਲੋਕਾਈ ਦੀ ਤਰੱਕੀ, ਖੁਸ਼ਹਾਲੀ, ਪ੍ਰੇਮ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਲਈ ਪ੍ਰਾਰਥਨਾ ਕੀਤੀ ਅਤੇ ਪੰਜਾਬ ਦੀ ਬਹੁਪੱਖੀ ਖੁਸ਼ਹਾਲੀ ਲਈ ਕੰਮ ਕਰਨ ਦਾ ਬਲ ਬਖਸ਼ਣ ਦੀ ਦੁਆ ਕੀਤੀ।ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ।ਆਪ ਦੇ ਐਸ.ਸੀ ਵਿੰਗ ਕੁਆਰਡੀਨੇਟਰ ਰਵਿੰਦਰ ਹੰਸ ਅਤੇ ਹੋਰ ਪਾਰਟੀ ਅਹੁੱਦੇਦਾਰ ਹਾਜ਼ਰ ਰਹੇ।
ਇਸ ਤੋਂ ਪਹਿਲਾਂ ਜਿਲ੍ਹਾ ਪ੍ਰਸਾਸ਼ਨ ਵਲੋਂ ਨਿੱਜ਼ਰ ਨੂੰ ਕੈਬਨਿਟ ਮੰਤਰੀ ਬਣਨ ਮਗਰੋਂ ਜਿਲ੍ਹੇ ਵਿੱਚ ਆਉਣ ‘ਤੇ ਗਾਰਡ ਆਫ ਆਨਰ ਦਿੱਤਾ ਗਿਆ।
ਇਸ ਮੌਕੇ ਕਮਿਸ਼ਨਰ ਅਰੁਣਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।