ਅੰਮ੍ਰਿਤਸਰ 10 ਜੁਲਾਈ (ਸੁਖਬੀਰ ਸਿੰਘ) – ਬਾਗਬਾਨੀ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿੱਚ ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ 15 ਜੁਲਾਈ ਤੋਂ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੇ ਦਿਸ਼ਾ ਨਿਰਦੇਸ਼ਾ ਅਤੇ ਡਾਇਰੈਕਟਰ ਬਾਗਬਾਨੀ ਸ਼੍ਰੀਮਤੀ ਸ਼ੈਲਿੰਦਰ ਕੌਰ ਆਈ.ਐਫ.ਐਸ ਦੀ ਯੋਗ ਅਗਵਾਈ ਹੇਠ ਰਾਜ ਦੇ ਪਿੰਡਾਂ ਵਿੱਚ ਸਰਕਾਰੀ ਸਕੂਲਾਂ ਅਤੇ ਸਾਂਝੀਆਂ ਥਾਵਾਂ ‘ਤੇ ਬਾਗਬਾਨੀ ਵਿਭਾਗ ਵਲੋਂ ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ 15 ਜੁਲਾਈ 2022 ਤੋਂ ਕੀਤੀ ਜਾ ਰਹੀ ਹੈ।ਡਿਪਟੀ ਡਾਇਰੈਕਟਰ ਬਾਗਬਾਨੀ ਤਜਿੰਦਰ ਸਿੰਘ ਨੇ ਦੱਸਿਆ ਕਿ ਸੂਬੇ ਦੇ ਚੌਗਿਰਦੇ ਨੂੰ ਹਰਾ ਭਰਾ ਕਰਨ ਹਿੱਤ ਬਾਗਬਾਨੀ ਵਿਭਾਗ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਵਿੱਚ ਸਾਰੇ ਸੂਬੇ ਵਿੱਚ 1.25 ਲੱਖ ਫਲਦਾਰ ਬੂਟੇ ਲਗਾਏ ਜਾਣਗੇ।ਜਿਸ ਨਾਲ ਦਿਨੋ-ਦਿਨ ਵਧ ਰਹੇ ਪ੍ਰਦੂਸ਼ਣ ਵਿੱਚ ਕੱਝ ਕਮੀ ਆਵੇਗੀ।ਉਨ੍ਹਾ ਦੱਸਿਆ ਕਿ ਜਿਲ੍ਹੇ ਵਿੱਚ ਸਰਕਾਰੀ ਸਕੂਲਾਂ ਅਤੇ ਜਨਤਕ ਥਾਵਾਂ ‘ਤੇ ਲਗਭਗ 7500 ਫਲਦਾਰ ਬੂਟੇ ਸਿਖਿਆ ਵਿਭਾਗ ਦੀ ਸ਼ਮੂਲੀਅਤ ਨਾਲ 15 ਜੁਲਾਈ 2022 ਨੂੰ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ।
Check Also
ਵਿਧਾਇਕ ਨਿੱਜ਼ਰ ਨੇ ਅਸਿਸਟੈਂਟ ਫੂਡ ਕਮਿਸ਼ਨਰ ਨੂੰ ਕੀਤੀ ਤਾੜਨਾ
ਮੇਰੇ ਹਲਕੇ ‘ਚ ਮਿਲਾਵਟੀ ਸਮਾਨ ਵੇਚਣ ਵਾਲਿਆਂ ਵਿਰੁੱਧ ਕਰੋ ਸਖਤ ਕਾਰਵਾਈ ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ …