Wednesday, December 6, 2023

ਮੱਤੇਵਾੜਾ ਜੰਗਲ ਦੀ ਕਟਾਈ ਰੁਕਵਾਉਣਾ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਵੱਡੀ ਜਿੱਤ – ਸਾਥੀ ਕੂੰਮਕਲਾਂ, ਜੋਸ਼ੀਲਾ

ਸੰਗਰੂਰ, 11 ਜੁਲਾਈ (ਜਗਸੀਰ ਲੌਂਗੋਵਾਲ) – ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨਜ਼ ਸੀਟੂ ਦੇ ਸੂਬਾ ਜਨਰਲ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸਤਪਾਲ ਜੋਸ਼ੀਲਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਕਿਹਾ ਕਿ ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਅਤੇ ਵਾਤਾਵਰਣ, ਹਵਾ, ਪਾਣੀ, ਧਰਤੀ ਨੂੰ ਜ਼ਹਿਰੀਲਾ ਕਰਨ ਵਿਰੁੱਧ ਵਾਤਾਵਰਨ ਬਚਾਓ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤੇ ਗਏ ਸੰਘਰਸ਼ ਵਿਚ ਕਿਸਾਨ, ਮਜ਼ਦੂਰ ਜਥੇਬੰਦੀਆਂ ਵਲੋਂ ਦਿੱਤੇ ਸਮਰਥਨ ਤੋਂ ਬਾਅਦ ਐਸ.ਕੇ.ਐਮ ਅਤੇ ਰਾਜਨੀਤਕ ਪਾਰਟੀਆਂ ਵਲੋਂ ਇਸ ਘੋਲ ਵਿੱਚ ਕੀਤੀ ਗਈ ਸ਼ਮੂਲੀਅਤ ਸਦਕਾ ਪੰਜਾਬ ਦੀ ਸਰਕਾਰ ਵਲੋਂ ਡਾਇੰਗ ਮਿੱਲਾਂ ਲਗਾਉਣ ਦੇ ਫੈਸਲੇ ਨੂੰ ਰੱਦ ਕਰਵਾਉਣ ਲਈ ਇਕ ਇਤਿਹਾਸਕ ਫੈਸਲਾ ਕਰਵਾਇਆ ਗਿਆ ਹੈ।ਉਕਤ ਆਗੂਆਂ ਨੇ ਜਿਥੇ ਇਸ ਘੋਲ ਵਿੱਚ ਸਮੂਹ ਸੰਘਰਸ਼ਸ਼ੀਲ ਕਿਸਾਨਾਂ, ਮਜ਼ਦੂਰਾਂ, ਰਾਜਨੀਤਕ ਆਗੂਆਂ ਅਤੇ ਪੱਤਰਕਾਰ ਭਾਈਚਾਰੇ ਵਲੋਂ ਨਿਭਾਈ ਭੂਮਿਕਾ ਦਾ ਧੰਨਵਾਦ ਕੀਤਾ।ਉਥੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਹਿਲੀਆਂ ਸਰਕਾਰਾਂ ਜੋ ਅੜੀਅਲ ਵਤੀਰਾ ਅਪਣਾ ਕੇ ਲੋਕਾਂ ਨਾਲ ਧੱਕੇਸ਼ਾਹੀ ਕਰਕੇ ਆਪਣੇ ਫੈਸਲੇ ਲੋਕਾਂ ਉਪਰ ਠੋਸਦੀਆਂ ਸਨ, ਉਨ੍ਹਾਂ ਨੂੰ ਵੀ ਲੋਕਾਂ ਨੇ ਸ਼ੀਸ਼ਾ ਦਿਖਾਇਆ ਹੈ।ਉਨ੍ਹਾਂ ਕਿਸਾਨਾਂ ਮਜ਼ਦੂਰਾਂ ਨੂੰ ਅਪਣੇ ਮਸਲੇ ਹੱਲ ਕਰਵਾਉਣ ਲਈ ਏਕਤਾ ਦੀਆਂ ਗੰਢਾਂ ਮਜ਼ਬੂਤ ਕਰਨ ਦੀ ਅਪੀਲ ਕੀਤੀ।

Check Also

ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਨ ਮੌਕੇ ਉਚ ਪੱੱਧਰੀ ਸਮਾਗਮ ਸਮਾਪਤ

ਅੰਮ੍ਰਿਤਸਰ, 6 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਭਾਈ ਵੀਰ ਸਿੰਘ ਨੂੰ ਆਧੁਨਿਕ ਪੰਜਾਬੀ ਸਾਹਿਤ ਦੇ …