Wednesday, December 4, 2024

ਘੁੰਗਰਾਲੀ ਸਿੱਖਾਂ ਸਰਕਾਰੀ ਸੀਨੀ. ਸੈਕੰਡਰੀ ਸਕੂਲ ਦਸਵੀਂ ਦਾ ਨਤੀਜ਼ਾ ਸ਼ਾਨਦਾਰ ਰਿਹਾ

ਸਮਰਾਲਾ, 12 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਗਰਾਲੀ ਸਿੱਖਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ।ਸਕੂਲ ਮੀਡੀਆ ਇੰਚਾਰਜ਼ ਰਾਜੀਵ ਵਡੇਰਾ ਨੇ ਦੱਸਿਆ ਕਿ ਦਸਵੀਂ ਜਮਾਤ ਵਿੱਚ ਕੁੱਲ 50 ਵਿਦਿਆਥੀਆਂ ਨੇ ਪ੍ਰੀਖਿਆ ਦਿੱਤੀ, ਜੋ ਵਧੀਆ ਅੰਕ ਲੈ ਕੇ ਪਾਸ ਹੋਏ।ਪ੍ਰੀਖਿਆ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾਂ ਪ੍ਰਾਪਤ ਕਰਨ ਵਾਲਿਆਂ ਵਿੱਚ ਸਿਰਮਜੀਤ ਕੌਰ ਨੇ 92 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਮਹਿਕਦੀਪ ਕੌਰ ਨੇ 91 ਫੀਸਦ ਅੰਕਾਂ ਦੂਜਾ ਅਤੇ ਮੰਨਤਪ੍ਰੀਤ ਕੌਰ ਨੇ 88 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ।ਸਕੂਲ ਪ੍ਰਿੰਸੀਪਲ ਦਲਜੀਤ ਸਿੰਘ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮੁਬਾਰਕਾਂ ਦਿੱਤੀਆਂ।
                      ਇਸ ਮੌਕੇ ਸਕੂਲ ਅਧਿਆਪਕ ਸੁਖਵਿੰਦਰ ਸਿੰਘ, ਡਿੰਪਲ ਰਾਓ, ਦਰਸ਼ਨ ਸਿੰਘ, ਮੁਨੀਸ਼ ਰਾਣੀ, ਜਪਿੰਦਰ ਸਿੰਘ, ਖੁਸ਼ਪ੍ਰੀਤ ਕੌਰ, ਗੁਰਪ੍ਰੀਤ ਕੌਰ, ਹਰਪਾਲ ਸਿੰਘ, ਰਣਜੀਤ ਸਿੰਘ, ਮੁਕੇਸ਼ ਕੁਮਾਰ ਆਦਿ ਹਾਜ਼ਰ ਸਨ।

Check Also

ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ

ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …