Thursday, December 26, 2024

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਸਕੱਤਰ ਪੰਜਾਬ ਵੀ.ਕੇ ਜੰਜੂਆ

ਪਾਰਟੀਸ਼ਨ ਮਿਊਜ਼ੀਅਮ ਦਾ ਵੀ ਕੀਤਾ ਦੌਰਾ

ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁਖ ਸਕੱਤਰ ਵੀ.ਕੇ ਜੰਜੂਆ ਨੇ ਅਪਣੀ ਪਤਨੀ ਤੇ ਬੇਟੀ ਨਾਲ ਸ੍ਰੀ ਦਰਬਾਰ ਸਾਹਿਬ ਸਰਬਤ ਦੇ ਭਲੇ ਲਈ ਅਰਦਾਸ ਕੀਤੀ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੰਜੂਆ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ ਅਤੇ ਉਨਾਂ ਨੂੰ ਸਰਕਾਰ ਵਲੋਂ ਜੋ ਐਨੀ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਦਾ ਧੰਨਵਾਦ ਕਰਨ ਲਈ ਆਏ ਹਨ।ਉਨਾਂ ਕਿਹਾ ਕਿ ਭਾਵੇਂ ਪੰਜਾਬ ਅੱਗੇ ਬਹੁਤ ਚੁਣੌਤੀਆਂ ਹਨ, ਪਰ ਗੁਰੂ ਸਾਹਿਬ ਦੀ ਕਿਰਪਾ ਨਾਲ ਇਨਾਂ ਸਾਰੀਆਂ ਚੁਣੌਤੀਆਂ ਨੂੰ ਦੂਰ ਕਰਾਂਗੇ ਅਤੇ ਮੁੜ ਪੰਜਾਬ ਨੂੰ ਹਰਿਆਵਲ ਪੰਜਾਬ ਬਣਾਵਾਂਗੇ।ਸ੍ਰੀ ਦਰਬਾਰ ਸਾਹਿਬ ਵਿਖੇ ਜੰਜੂਆ ਅਤੇ ਉਨਾਂ ਦੇ ਪਰਿਵਾਰ ਨੂੰ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਜੱਸੀ ਵਲੋਂ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਅਤੇ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ।ਮੁੱਖ ਸਕੱਤਰ ਪੰਜਾਬ ਪਾਰਟੀਸ਼ਨ ਮਿਊਜ਼ੀਅਮ ਵਿਖੇ ਵੀ ਗਏ ਅਤੇ ਉਥੇ ਲਗਾਈਆਂ ਗਈਆਂ ਤਸਵੀਰਾਂ ਨੂੰ ਬੜੇ ਧਿਆਨ ਨਾਲ ਦੇਖਿਆ ਅਤੇ ਉਸ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ।

              ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਹਰਦੀਪ ਸਿੰਘ ਸੂਦਨ, ਐਸ.ਡੀ.ਐਮ ਹਰਦੀਪ ਸਿੰਘ ਵੀ ਹਾਜ਼ਰ ਸਨ।

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …