ਸੰਗਰੂਰ, 13 ਜੁਲਾਈ (ਜਗਸੀਰ ਲੌਂਗੋਵਾਲ) – ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਬਣਾਉਣ ਲਈ ਪੰਜਾਬ ਸਰਕਾਰ ਵਲੋਂ 50 ਕਰੋੜ ਰੁਪਏ ਦੀ ਰਾਸ਼ੀ ਰੱਖੇ ਜਾਣ ‘ਤੇ ਜਿਲ੍ਹਾ ਸੰਗਰੂਰ ਦੇ ਲੋਕਾਂ ਵਲੋਂ ਖੁਸ਼ੀ ਪ੍ਰਗਟਾਈ ਜਾ ਰਹੀ ਹੈ।ਇਹਨਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਤੇ ਬਲਾਕ ਚੀਮਾਂ ਦੇ ਪ੍ਧਾਨ ਮਲਕੀਤ ਸਿੰਘ ਸ਼ਾਹਪੁਰ ਨੇ ਕਿਹਾ ਕਿ ਇਲਾਕੇ ਦੀ ਭਲਾਈ ਲਈ ਸ਼੍ਰੋਮਣੀ ਕਮੇਟੀ ਨੂੰ ਵੀ ਪੰਜਾਬ ਸਰਕਾਰ ਨੂੰ ਸਹਿਯੋਗ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸੰਗਰੂਰ, ਬਰਨਾਲਾ ਅਤੇ ਮਾਨਸਾ ਜ਼ਿਲ੍ਹੇ ਵਿੱਚ ਕੋਈ ਮੈਡੀਕਲ ਕਾਲਜ ਨਾ ਹੋਣ ਕਾਰਨ ਮਰੀਜ਼ਾਂ ਨੂੰ ਚੰਡੀਗੜ੍ਹ, ਬਠਿੰਡਾ ਜਾਂ ਦਿੱਲੀ ਇਲਾਜ਼ ਲਈ ਜਾਣਾ ਪੈਂਦਾ ਹੈ।ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਬਣ ਜਾਣ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ।ਇਸ ਲਈ ਸਾਰੀਆਂ ਰਾਜਨੀਤਕ ਧਿਰਾਂ ਅਤੇ ਜਥੇਬੰਦੀਆਂ ਨੂੰ ਇਸ ਕਾਰਜ਼ ਲਈ ਪੰਜਾਬ ਸਰਕਾਰ ਦਾ ਸਮਰਥਨ ਕਰਨਾ ਚਾਹੀਦਾ ਹੈ ।
Check Also
ਗਾਂਧੀ ਜਯੰਤੀ ਨੂੰ ‘ਇਕ ਤਾਰੀਖ, ਇਕ ਘੰਟਾ, ਇਕ ਸਾਥ’ ਸਫਾਈ ਮੁਹਿੰਮ
ਸਮੂਹ ਨਾਗਰਿਕਾਂ ਅਤੇ ਸੰਸਥਾਵਾਂ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਦੀ ਅਪੀਲ ਅੰਮ੍ਰਿਤਸਰ, 27 …