Thursday, September 28, 2023

ਬਿਜ਼ਲੀ ਮੰਤਰੀ ਨੇ ਜੰਡਿਆਲਾ ਗੁਰੂ ਬੱਸ ਸਟੈਂਡ ਦੀ ਕੀਤੀ ਚੈਕਿੰਗ

ਡਿਊਟੀ ਤੋਂ ਗੈਰਹਾਜ਼ਰ ਰੋਡਵੇਜ ਦੇ ਇੰਸਪੈਕਟਰ ਨੂੰ ਕੀਤਾ ਮੁਅੱਤਲ

ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਅੱਜ ਸਵੇਰ 7.30 ਵਜੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਵਲੋਂ ਜੰਡਿਆਲਾ ਗੁਰੂ ਦੇ ਬੱਸ ਸਟੈਂਡ ਦੀ ਅਚਨਚੇਤ ਚੈਕਿੰਗ ਕੀਤੀ ਗਈ।ਜਿਸ ਦੋਰਾਨ ਪਾਇਆ ਗਿਆ ਕਿ ਸੁਖਦੇਵ ਸਿੰਘ ਸਬ ਇੰਸਪੈਕਟਰ ਦੀ ਡਿਊਟੀ ਜੰਡਿਆਲਾ ਗੁਰੂ ਬੱਸ ਸਟੈੰਡ ਵਿਖੇ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਲਈ ਪੰਜਾਬ ਰੋਡਵੇਜ਼ ਪਨਬਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਨੂੰ ਰੋਕ ਕੇ, ਉਨਾਂ ਨੂੰ ਬੱਸਾਂ ਵਿੱਚ ਬਿਠਾਉਣ ਦੀ ਸੀ।ਇਹ ਡਿਊਟੀ ਸਵੇਰ 7.00 ਵਜੇ ਤੋਂ ਦੁਪਹਿਰ 3.00 ਵਜੇ ਤੱਕ ਸੀ, ਪਰ ਇਹ ਕਰਮਚਾਰੀ ਡਿਊਟੀ ਤੋਂ ਗੈਰਹਾਜ਼ਰ ਪਾਇਆ ਗਿਆ।ਜਿਸ ‘ਤੇ ਕਾਰਵਾਈ ਕਰਦੇ ਹੋਏ ਬਿਜਲੀ ਮੰਤਰੀ ਵਲੋਂ ਦਿੱਤੀਆਂ ਗਈਆਂ ਹਦਾਇਤਾਂ ‘ਤੇ ਇਸ ਕਰਮਚਾਰੀ ਵਿਰੁੱਧ ਅਨੁਸਾਸਨੀ ਕਾਰਵਾਈ ਕਰਦਿਆਂ ਹੋਇਆਂ ਉਸ ਨੂੰ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।ਮੁਅੱਤਲੀ ਦੇ ਸਮੇਂ ਦੌਰਾਨ ਉਸ ਨੂੰ ਨਿਰਬਾਹ ਭੱਤਾ ਹੀ ਦਿੱਤਾ ਜਾਵੇਗਾ ਅਤੇ ਮੁਅੱਤਲੀ ਦੌਰਾਨ ਉਸ ਦਾ ਹੈਡਕੁਆਰਟਰ ਪੰਜਾਬ ਰੋਡਵੇਜ ਅੰਮ੍ਰਿਤਸਰ-1 ਡਿਪ ਹੋਵੇਗਾ ਅਤੇ ਉਹ ਬਿਨਾਂ ਸਮਰੱਥ ਅਧਿਕਾਰੀ ਦੀ ਅਗਾਊਂ ਪ੍ਰਵਾਨਗੀ ਦੇ ਹੈਡਕੁਆਰਟਰ ਨਹੀਂ ਛੱਡੇਗਾ।
ਬਿਜਲੀ ਮੰਤਰੀ ਵਲੋ ਚੈਕਿੰਗ ਦੋਰਾਨ ਲੋਕਾਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਭਰੋਸਾ ਦਿਵਾਇਆ ਕਿ ਰੋਡਵੇਜ਼ ਦੀਆਂ ਸਾਰੀਆਂ ਬੱਸਾਂ ਇਸ ਸਟੈਂਡ ਤੋਂ ਸਵਾਰੀਆਂ ਲੈ ਕੇ ਹੀ ਜਾਣਗੀਆਂ ਅਤੇ ਸਕੂਲੀ ਬੱਚਿਆ ਅਤੇ ਲੋਕਾਂ ਨੂੰ ਕੋਈ ਮੁਸ਼ਕਲ ਨਹੀ ਆਉਜ਼ ਦਿੱਤੀ ਜਾਵੇਗੀ।

Check Also

ਗਾਂਧੀ ਜਯੰਤੀ ਨੂੰ ‘ਇਕ ਤਾਰੀਖ, ਇਕ ਘੰਟਾ, ਇਕ ਸਾਥ’ ਸਫਾਈ ਮੁਹਿੰਮ

ਸਮੂਹ ਨਾਗਰਿਕਾਂ ਅਤੇ ਸੰਸਥਾਵਾਂ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਦੀ ਅਪੀਲ ਅੰਮ੍ਰਿਤਸਰ, 27 …