ਮਾਮਲਾ ਭਗਵੰਤ ਸਿੰਘ ਮਾਨ ਦੇ ਵਿਆਹ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਦਾ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਆਹ ਸਮਾਗਮ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਵਾਲੀ ਗੱਡੀ ਦੀ ਚੈਕਿੰਗ ਕਰਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਪਾਸੋਂ ਕਾਰਵਾਈ ਦੀ ਮੰਗ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਵੱਡੀ ਗਿਣਤੀ ਮੈਂਬਰਾਂ ਨੇ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮੰਗ ਪੱਤਰ ਸੌਂਪਿਆ।ਪ੍ਰਧਾਨ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਕੌਮ ਦੇ ਇਸ਼ਟ ਹਨ ਅਤੇ ਹਰ ਸਿੱਖ ਪਾਵਨ ਗੁਰਬਾਣੀ ਨੂੰ ਸਤਿਕਾਰ ਦਿੰਦਾ ਹੈ।ਲੇਕਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਆਹ ਸਮਾਗਮ ਮੌਕੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਾਲੀ ਗੱਡੀ ਨੂੰ ਤਲਾਸ਼ੀ ਲਈ ਰੋਕਿਆ ਜਾਂਦਾ ਹੈ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੁਤਬੇ ਤੇ ਸਤਿਕਾਰ ਦੀ ਤੌਹੀਨ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਨਾਲ ਸਿੱਖ ਭਾਵਨਾਵਾਂ ਨੂੰ ਸੱਟ ਵੱਜੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਜਰਨੈਲ ਸਿੰਘ ਡੋਗਰਾਂਵਾਲਾ, ਗੁਰਿੰਦਰਪਾਲ ਸਿੰਘ ਗੋਰਾ, ਬੀਬੀ ਗੁਰਪ੍ਰੀਤ ਕੌਰ, ਬਲਵਿੰਦਰ ਸਿੰਘ ਵੇਈਂਪੂਈਂ, ਮੈਂਬਰ ਅਲਵਿੰਦਲਪਾਲ ਸਿੰਘ ਪੱਖੋਕੇ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸ਼ੇਰ ਸਿੰਘ ਮੰਡਵਾਲਾ, ਗੁਰਬਚਨ ਸਿੰਘ ਕਰਮੂੰਵਾਲਾ, ਬਾਵਾ ਸਿੰਘ ਗੁਮਾਨਪੁਰਾ, ਮੰਗਵਿੰਦਰ ਸਿੰਘ ਖਾਪੜਖੇੜੀ, ਅਮਰਜੀਤ ਸਿੰਘ ਭਲਾਈਪੁਰ, ਅਮਰੀਕ ਸਿੰਘ ਕੋਟਸ਼ਮੀਰ, ਜਗਸੀਰ ਸਿੰਘ ਮਾਂਗੇਆਣਾ, ਅਮਰੀਕ ਸਿੰਘ ਵਿਛੋਆ, ਨਵਤੇਜ ਸਿੰਘ ਕਾਉਣੀ, ਖੁਸ਼ਵਿੰਦਰ ਸਿੰਘ ਭਾਟੀਆ, ਸੁਰਜੀਤ ਸਿੰਘ ਤੁਗਲਵਾਲ, ਪਰਮਜੀਤ ਸਿੰਘ ਖਾਲਸਾ, ਗੁਰਲਾਲ ਸਿੰਘ, ਬੀਬੀ ਬਲਵਿੰਦਰ ਕੌਰ, ਬੀਬੀ ਕਿਰਨਜੋਤ ਕੌਰ, ਬੀਬੀ ਹਰਜਿੰਦਰ ਕੌਰ, ਗੁਰਨਾਮ ਸਿੰਘ ਜੱਸਲ, ਬਲਦੇਵ ਸਿੰਘ ਕਲਿਆਣ, ਚਰਨਜੀਤ ਸਿੰਘ ਕਾਲੇਵਾਲ, ਬਲਦੇਵ ਸਿੰਘ ਕਾਇਮਪੁਰ, ਕੁਲਵੰਤ ਸਿੰਘ ਮੰਨਣ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਆਦਿ ਮੌਜੂਦ ਸਨ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …