ਨਵੀਂ ਦਿੱਲੀ, 2 ਦਸੰਬਰ (ਅੰਮ੍ਰਿਤ ਲਾਲ ਮੰਨਣ) – ਤਰਨ ਤਾਰਨ ਦੇ ਨੇੜੇ ਪਿੰਡ ਜੋਧਪੁਰ ਵਿਖੇ ਗੁਰਦੁਆਰਾ ਸਾਹਿਬ ਵਿੱਚ ਕਿਸੇ ਸ਼ਰਾਰਤੀ ਅੰਸਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਅਗਨ ਭੇਂਟ ਕਰਨ ਦੀ ਕੀਤੀ ਗਈ ਕੋਸ਼ਿਸ਼ ਨੂੰ ਅਤਿ ਘਿਨਾਉਣੀ ਹਰਕਤ ਦੱਸਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਮੁੱਖੀ ਪਰਮਜੀਤ ਸਿੰਘ ਰਾਣਾ ਨੇ ਗਹਿਰੇ ਦੁੱਖ ਦਾ ਪ੍ਰਗਟਾਵਾਂ ਕੀਤਾ ਹੈ।ਦੋਸ਼ੀ ਸ਼ਰਾਰਤੀ ਅਨਸਰਾਂ ਖਿਲਾਫ ਬਣਦੀ ਪੁਲਿਸ ਕਾਰਵਾਈ ਕਰਨ ਦੀ ਕਮੇਟੀ ਵੱਲੋਂ ਮੰਗ ਕਰਦੇ ਹੋਏ ਰਾਣਾ ਨੇ ਇਸ ਘਟਨਾ ਦੇ ਨਾਲ ਸੰਗਤਾਂ ਦੇ ਹਿਰਦੇ ਵਲੁੰਦਰੇ ਜਾਣ ਦਾ ਵੀ ਦਾਅਵਾ ਕੀਤਾ ਹੈ।
ਢਿਲ ਵਰਤਨ ਵਾਲੇ ਪ੍ਰਬੰਧਕਾਂ ਖਿਲਾਫ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਕਰੜੀ ਕਾਰਵਾਈ ਕਰਨ ਦੀ ਬੇਨਤੀ ਕਰਦੇ ਹੋਏ ਰਾਣਾ ਨੇ ਸਮੂਹ ਗੁਰਦੁਆਰਿਆਂ ਦੇ ਸਟਾਫ ਨੂੰ ਅਜਿਹੀ ਘਟਨਾਵਾਂ ਨੂੰ ਰੋਕਣ ਵਾਸਤੇ ਵਧੇਰੇ ਚੋਕਸੀ ਵਰਤਨ ਦੀ ਵੀ ਸਲਾਹ ਦਿੱਤੀ ਹੈ। ਦੋਸ਼ੀ ਸ਼ਰਾਰਤੀ ਅਨਸਰਾਂ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਧਾਰਾਂ ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਵੀ ਉਨ੍ਹਾਂ ਪੰਜਾਬ ਪੁਲਿਸ ਉੱਚ ਅਧਿਕਾਰੀਆਂ ਨੂੰ ਮੰਗ ਕੀਤੀ ਹੈ।
Check Also
ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …
Punjab Post Daily Online Newspaper & Print Media