Sunday, December 22, 2024

ਜਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਹਿੰਦੂ ਕਾਲਜ਼ ਵਿਖੇ ਰੋਜ਼ਗਾਰ ਕੈਂਪ 19 ਜੁਲਾਈ ਨੂੰ

ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 19 ਜੁਲਾਈ 2022 ਨੂੰ ਹਿੰਦੂ ਕਾਲਜ਼ ਵਿਖੇ ਰੋਜ਼ਗਾਰ ਕੈਂਪ ਲਗਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਅੰਮ੍ਰਿਤਸਰ ਜਿਲੇ ਦੀਆਂ ਲਗਭਗ 18 ਮਸ਼ਹੂਰ ਕੰਪਨੀਆਂ ਭਾਗ ਲੈਣਗੀਆਂ ਅਤੇ ਵੱਖ-ਵੱਖ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।ਇਸ ਰੋਜ਼ਗਾਰ ਕੈਂਪ ਵਿੱਚ 12ਵੀਂ /ਆਈ.ਟੀ.ਆਈ ਡਿਪਲੋਮਾ ਗਰੈਜੂਏਟ ਅਤੇ ਪੋਸਟ ਗਰ੍ਰਜੂਏਟ ਉਮੀਦਵਾਰ ਭਾਗ ਲੈ ਸਕਦੇ ਹਨ।ਰੋਜ਼ਗਾਰ ਕੈਂਪ ਦੌਰਾਨ ਕੰਪਨੀਆਂ ਵਲੋਂ ਆਈ.ਟੀ, ਇੰਜ਼ੀਨੀਅਰਿੰਗ, ਸੇਲਜ਼, ਮਾਰਕੀਟਿੰਗ, ਇੰਸ਼ੋਰੈਂਸ ਅਤੇ ਬੈਕਿੰਗ ਖੇਤਰ ਨਾਲ ਸਬੰਧਿਤ ਨੌਕਰੀਆਂ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ। ਇਸ ਰੋਜ਼ਗਾਰ ਕੈਂਪ ਵਿੱਚ ਭਾਗ ਲੈਣ ਦੇ ਚਾਹਵਾਨ ਉਮੀਦਵਾਰ 19 ਜੁਲਾਈ 2022 ਨੂੰ ਹਿੰਦੂ ਕਾਲਜ਼ ਢਾਬ ਖਟੀਕਾਂ ਨੇੜੇ ਬੇਰੀਗੇਟ ਅੰਮ੍ਰਿਤਸਰ ਵਿਖੇ ਸਵੇਰੇ 09.30 ਤੋਂ 02.00 ਵਜੇ ਤਕ ਪਹੰੁਚ ਕੇ ਭਾਗ ਲੈ ਸਕਦੇ ਹਨ।ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਹੈਲਪਲਾਈਨ ਨੰ: 9915789068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …