ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਪ੍ਰਿੰਸੀਪਲ ਸ੍ਰੀਮਤੀ ਗੁਲਸ਼ਨ ਕੌਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਤਲੀਘਰ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ +2 ਕਲਾਸ ‘ਚ (ਮੈਡੀਕਲ, ਨਾਲ ਮੈਡੀਕਲ, ਆਰਟਸ, ਕਾਮਰਸ, ਵੋਕੇਸ਼ਨਲ) ਹਰ ਸਟਰੀਮ ਵਿੱਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ ਲੈਣ ਵਾਲੇ ਬੱਚਿਆਂ ਨੂੰ ਅਤੇ ਹਰ ਵਿਸ਼ੇ ਵਿਚ 95 ਫੀਸਦੀ ਤੋਂ ਜਿਆਦਾ ਅੰਕ ਪ੍ਰਾਪਤ ਕਰਨ ਵਾਲੇ 20 ਵਿਦਿਆਰਥੀਆਂ ਨੂੰ ਟਰਾਫ਼ੀਆਂ ਅਤੇ 50 ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ।ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਦੀ ਭੂਮਿਕਾ ਬਲਰਾਜ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ ਅਤੇ ਵਿਸ਼ੇਸ਼ ਮਹਿਮਾਨ ਨਰਿੰਦਰ ਸਿੰਘ ਡੀ.ਐਸ ਨੇ ਨਿਭਾਈ।ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਇਨਾਮ ਵੰਡ ਦੇ ਨਾਲ ਭਵਿੱਖ ਵਿੱਚ ਹੋਰ ਮਿਹਨਤ ਕਰਨ ਦਾ ਉਪਦੇਸ਼ ਦਿੱਤਾ।
ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਗੁਲਸ਼ਨ ਕੌਰ ਨੇ ਆਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਿਆ ਤੇ ਬੱਚਿਆਂ ਨੂੰ ਸ਼ੁਭਕਾਮਨਾਵਾ ਦਿੱਤੀਆਂ।ਸ੍ਰੀਮਤੀ ਕੰਵਲਜੀਤ ਕੌਰ ਲੈਕਚਰਾਰ ਅਰਥ ਸ਼ਾਸਤਰ ਨੇ ਸਟੇਜ਼ ਸੰਭਾਲੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …