Sunday, December 22, 2024

ਘੱਟਗਿਣਤੀ ਲੋਕਾਂ ਦੇ ਅਧਿਕਾਰਾਂ ਦੀ ਕੀਤੀ ਜਾਵੇਗੀ ਰਾਖੀ – ਚੇਅਰਮੈਨ

ਕਿਹਾ, ਚਰਚਾਂ ਦੀ ਜ਼ਮੀਨ ਵੇਚਣ/ਖਰੀਦਣ ਵਾਲਿਆਂ ‘ਤੇ ਦਰਜ਼ ਹੋਵੇਗੀ ਐਫ.ਆਈ.ਆਰ

ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਘੱਟਗਿਣਤੀ ਦੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਕਮਿਸ਼ਨ ਦਾ ਮੁੱਖ ਕੰਮ ਹੈ ਅਤੇ ਹਰੇਕ ਕੀਮਤ ਤੇ ਘਟੱਗਿਣਤੀ ਦੇ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਕੀਤੀ ਜਾਵੇਗੀ ਅਤੇ ਉਨਾਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇਗਾ।
ਇਨਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਰਾਜ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਪ੍ਰੋ: ਇਮਾਨੂੰਏਲ ਨਾਹਰ ਨੇ ਬੱਚਤ ਭਵਨ ਵਿਖੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ।ਉਨਾਂ ਕਿਹਾ ਕਿ ਬੜੀ ਚਿੰਤਾ ਦਾ ਵਿਸ਼ਾ ਹੈ ਕਿ ਕੁੱਝ ਲੋਕਾਂ ਵਲੋਂ ਵਕਫ ਬੋਰਡ ਅਤੇ ਕਬਰਿਸਤਾਨਾਂ ਦੀ ਜਮੀਨਾਂ ‘ਤੇ ਨਜਾਇਜ਼ ਕਬਜ਼ਾ ਕੀਤਾ ਜਾ ਰਿਹਾ ਹੈ।ਵਕਫ ਬੋਰਡ ਅਤੇ ਕਬਰਿਸਤਾਨਾਂ ਦੀਆਂ ਜ਼ਮੀਨਾਂ ਦੀ ਸੁਰੱਖਿਆ ਕੀਤੀ ਜਾਵੇਗੀ ਅਤੇ ਇਸ ਸਬੰਧ ਵਿੱਚ ਪੰਜਾਬ ਸਰਕਾਰ ਨਾਲ ਵੀ ਵਿਚਾਰ ਵਟਾਂਦਰਾ ਕਰਨਗੇ।ਪ੍ਰੋ: ਨਾਹਰ ਨੇ ਕਿਹਾ ਕਿ ਚਰਚ ਦੀਆਂ ਜ਼ਮੀਨਾਂ ਨੂੰ ਵੇਚਣ ਵਾਲਿਆਂ ਅਤੇ ਖਰੀਦ ਕਰਨ ਵਾਲਿਆਂ ਤੇ ਐਫ.ਆਈ.ਆਰ ਦਰਜ਼ ਕੀਤੀ ਜਾਵੇਗੀ।ਉਨਾਂ ਦੱਸਿਆ ਕਿ ਹਾਈਕੋਰਟ ਦੇ ਹੁਕਮਾਂ ਅਨੁਸਾਰ ਚਰਚ ਦੀਆਂ ਜਮੀਨਾਂ ਨੂੰ ਵੇਚਣਾ ਤੇ ਖਰੀਦਣਾ ਅਪਰਾਧ ਦੀ ਸ੍ਰੇਣੀ ਵਿੱਚ ਆਉਂਦਾ ਹੈ।
                  ਚੇਅਰਮੈਨ ਨੇ ਦੱਸਿਆ ਕਿ ਘੱਟਗਿਣਤੀ ਦੇ ਲੋਕਾਂ ਲਈ ਕੇਂਦਰ ਅਤੇ ਰਾਜ ਸਰਕਾਰ ਵਲੋਂ ਕਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ।ਸਕੂਲਾਂ, ਕਾਲਜਾਂ ਅਤੇ ਹੋਰ ਢੁੱਕਵੀਆਂ ਥਾਵਾਂ ‘ਤੇ ਕੇਂਦਰ ਤੇ ਰਾਜ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਸਕੀਮਾਂ ਦੇ ਬੋਰਡ ਲਗਾਏ ਜਾਣਗੇ, ਤਾਂ ਜੋ ਇਨਾਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚ ਸਕੇ। ਉਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਘੱਟਗਿਣਤੀ ਭਾਈਚਾਰੇ ਦੇ ਬੈਕਵਰਡ ਕਲਾਸ ਦੇ ਸਰਟੀਫਿਕੇਟ ਬਣਾਏ ਜਾਣ ।
                 ਕਮਿਸ਼ਨ ਵਲੋਂ ਘੱਟ ਗਿਣਤੀ ਭਾਈਚਾਰੇ ਤੋਂ ਪ੍ਰਾਪਤ ਹੋਈਆਂ 10 ਸ਼ਿਕਾਇਤਾਂ ਤੇ ਸੁਣਵਾਈ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਲਦ ਤੋਂ ਜਲਦ ਇਨਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇ।ਕੋਵਿਡ 19 ਦੌਰਾਨ ਸਮਾਜ ਸੇਵਾ ਕਰਨ ਵਾਲੇ ਮਸੀਹ ਭਾਈਚਾਰੇ ਦੇ ਲੋਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
                   ਇਸ ਮੌਕੇ ਡਾ. ਸੁਭਾਸ਼ ਥੋਬਾ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸਚਿਨ ਪਾਠਕ, ਵਰਿੰਦਰ ਸਿੰਘ ਖੋਸਾ ਏ.ਸੀ.ਪੀ ਨਾਰਥ, ਸੰਜੀਵ ਮੰਨਨ ਜਿਲ੍ਹਾ ਭਲਾਈ ਅਫ਼ਸਰ, ਸੰਜੀਵ ਕੁਮਾਰ ਡੀ.ਐਸ.ਪੀ, ਰਾਜੇਸ਼ ਸ਼ਰਮਾ ਜਿਲਾ ਸਿੱਖਿਆ ਅਫ਼ਸਰ, ਜਿਲ੍ਹਾ ਗਾਈਡੈਂਸ ਅਫ਼ਸਰ ਜਸਬੀਰ ਸਿੰਘ ਗਿੱਲ, ਮੈਡਮ ਅਮਨਦੀਪ ਕੌਰ ਐਸ.ਪੀ, ਡਾ. ਕਿਰਨ ਜਿਲ੍ਹਾ ਸਿਹਤ ਅਫ਼ਸਰ ਨਗਰ ਨਿਗਮ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …