Wednesday, February 28, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ NIRF ਰੈਂਕਿੰਗ `ਚ 44ਵਾਂ ਸਥਾਨਕ ਆਉਣ `ਤੇ ਮਨਾਈ ਖੁਸ਼ੀ

ਅੰਮ੍ਰਿਤਸਰ, 15 ਜੁਲਾਈ (ਖੁਰਮਣੀਆਂ) – ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰਾ ਪ੍ਰਧਾਨ ਵਲੋਂ ਅੱਜ ਭਾਰਤ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ਦੀ ਕਾਰਗੁਜ਼ਾਰੀ ਦੇ ਮਾਪਢੰਡ ਦੀ ਜਾਰੀ ਕੀਤੀ ਰੈਕਿੰਗ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਪੂਰੇ ਭਾਰਤ ਵਿਚੋਂ 44ਵਾਂ ਸਥਾਨ ਆਇਆ ਹੈ, ਜਦਕਿ ਪਿਛਲੇ ਸਾਲ ਯੂਨੀਵਰਸਿਟੀ 53ਵੇਂ ਨੰਬਰ ‘ਤੇ ਸੀ।ਇਸ ਸਾਲ ਬੇਹਤਰ ਰੈਕਿੰਗ ਆਉਣ ‘ਤੇ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਸਕੱਤਰ ਰਜ਼ਨੀਸ਼ ਭਾਰਦਵਾਜ ਨੇ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਅਤੇ ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ ਕਾਹਲੋਂ ਨੂੰ ਵਧਾਈ ਦਿੱਤੀ।ੲਸ ਰੈਕਿੰਗ ਵਿਚ ਕੇਂਦਰੀ ਯੂਨੀਵਰਸਿਟੀਆਂ, ਨਾਮਵਰ ਸੰਸਥਾਵਾਂ, ਪ੍ਰਾਈਵੇਟ ਅਤੇ ਡੀਮਡ ਯੂਨੀਵਰਸਿਟੀਆਂ ਸਮੇਤ ਦੇਸ਼ ਭਰ ਦੀਆਂ 7254 ਉੱਚ ਵਿਦਿਅਕ ਸੰਸਥਾਵਾਂ ਨੇ ਭਾਗ ਲਿਆ ਸੀ। ਞਇਸ ਰੈਕਿੰਗ ਵਿਚ ਯੂਨੀਵਰਸਿਟੀ ਪੰਜਾਬ ਵਿਚੋਂ ਪਹਿਲੇ ਨੰਬਰ ‘ਤੇ ਹੈ।ਸਕੱਤਰ ਰਜ਼ਨੀਸ਼ ਭਾਰਦਵਾਜ ਨੇ ਕਿਹਾ ਕਿ ਵਾਈਸ ਚਾਂਸਲਰ ਦੀ ਗਤੀਸ਼ੀਲ ਅਗਵਾਈ ਵਿਚ ਯੂਨੀਵਰਸਿਟੀ ਹੋਰ ਬੁਲੰਦੀਆਂ ਛੁਹੇਗੀ ਅਤੇ ਦਿਨ ਦੁੱਗਣੀ ਅਤੇ ਰਾਤ ਚੌਗਣੀ ਤਰੱਕੀ ਕਰੇਗੀ।
                  ਇਸ ਮੌਕੇ ਜਗੀਰ ਸਿੰਘ, ਮਨਵਿੰਦਰ ਸਿੰਘ, ਸ੍ਰੀ. ਗੁਰਮੀਤ ਥਾਪਾ, ਹਰਪਾਲ ਸਿੰਘ, ਕੰਵਲਜੀਤ ਕੁਮਾਰ, ਸੁਖਵਿੰਦਰ ਸਿੰਘ ਬਰਾੜ, ਸ੍ਰੀਮਤੀ ਸਰਬਜੀਤ ਕੌਰ, ਸ੍ਰੀਮਤੀ ਹਰਦੀਪ ਕੌਰ, ਕੁਲਜਿੰਦਰ ਸਿੰਘ ਬੱਲ, ਸਤਵੰਤ ਸਿੰਘ ਬਰਾੜ, ਰੂਪ ਚੰਦ, ਅਜੈ ਕੁਮਾਰ, ਹਰਚਰਨ ਸਿੰਘ ਸੰਧੂ, ਆਤਮਾ ਰਾਮ, ਮੋਹਨਦੀਪ ਸਿੰਘ ਸਮੇਤ ਵੱਡੀ ਗਿਣਤੀ ‘ਚ ਕਰਮਚਾਰੀ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਨੇ ਚੰਦਰ ਸ਼ੇਖਰ ਅਜ਼ਾਦ ਦੀ ਸ਼ਹਾਦਤ ਨੂੰ ਕੀਤਾ ਯਾਦ

ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ) – ਮਹਾਨ ਅਜ਼ਾਦੀ ਘੁਲਾਟੀਏ ਚੰਦਰ ਸ਼ੇਖਰ ਅਜ਼ਾਦ ਨੂੰ ਸ਼ਰਧਾਂਜਲੀ ਭੇਂਟ …