Wednesday, February 28, 2024

ਡਿਪਟੀ ਕਮਿਸ਼ਨਰ ਨੇ ਸਕੂਲਾਂ ਵਿੱਚ ਫਲਦਾਰ ਬੂਟੇ ਲਾਉਣ ਦੀ ਮੁਹਿੰਮ ਕੀਤੀ ਸ਼ੁਰੂ

ਸਕੂਲਾਂ ਅੰਦਰ ਫਲਦਾਰ ਪੋਦੇ ਲਗਾ ਕੇ ਬੱਚਿਆਂ ਨੂੰ ਪੋਦੇ ਲਗਾਉਂਣ ਲਈ ਕੀਤਾ ਪ੍ਰੇਰਿਤ

ਪਠਾਨਕੋਟ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਰਾਜ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਬਾਗਬਾਨੀ ਮੰਤਰੀ ਸਰਦਾਰ ਫੌਜਾ ਸਿੰਘ ਸਰਾਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਦੇ 12500 ਸਰਕਾਰੀ ਸਕੂਲਾਂ ਵਿੱਚ ਅੱਜ 1.25 ਲੱਖ ਫਲਦਾਰ ਬੂਟੇ ਲਗਾਏ ਗਏ।ਜਿਸ ਅਧੀਨ ਜਿਲ੍ਹਾ ਪਠਾਨਕੋਟ ਦੇ ਵੀ ਵੱਖ ਵੱਖ ਸਥਾਨਾਂ ‘ਤੇ ਸਰਕਾਰੀ ਸਕੂਲਾਂ ਅੰਦਰ ਫਲਦਾਰ ਪੋਦੇ ਲਗਾਏ ਗਏ।
                      ਮੁਹਿੰਮ ਅਧੀਨ ਸਰਕਾਰੀ ਹਾਈ ਸਕੂਲ ਸਰਨਾ ਵਿਖੇ ਡਾ. ਸੁਖਦੀਪ ਸਿੰਘ ਹੁੰਦਲ, ਡਿਪਟੀ ਡਾਇਰੈਕਟਰ ਬਾਗਬਾਨੀ, ਪਠਾਨਕੋਟ ਦੀ ਨਿਗਰਾਨੀ ਵਿੱਚ ਵਿਸੇਸ ਪ੍ਰੋਗਰਾਮ ਕਰਵਾਇਆਂ ਗਿਆ। ਸਮਾਰੋਹ ਵਿੱਚ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਮੁਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਫਲਦਾਰ ਪੋਦੇ ਲਗਾ ਕੇ ਬੱਚਿਆਂ ਨੂੰ ਪੋਦੇ ਲਗਾਉਂਣ ਲਈ ਪ੍ਰੇਰਿਤ ਕੀਤਾ।ਬਲਰਾਜ ਸਿੰਘ ਵਧੀਕ ਡਿਪਟੀ ਕਮਿਸਨਰ ਵਿਕਾਸ ਪਠਾਨਕੋਟ, ਜਸਵੰਤ ਸਿੰਘ ਸਲਾਰੀਆ ਜਿਲ੍ਹਾ ਸਿੱਖਿਆ ਅਧਿਕਾਰੀ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ, ਗੁਰਦਿਆਲ ਸਿੰਘ ਡਿਪਟੀ ਡੀ.ਈ.ਓ ਐਲੀਮੈਂਟਰੀ, ਰਵੀ ਕਾਂਤ ਹੈਡਮਾਸਟਰ, ਬਲਕਾਰ ਸਿੰਘ ਅੱਤਰੀ ਜਿਲ੍ਹਾ ਮੀਡੀਆ ਕੋਆਰਡੀਨੇਟਰ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ।
                     ਡਿਪਟੀ ਕਮਿਸ਼ਨਰ ਹਰਬੀਰ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਸਰਕਾਰ ਦੇ ਆਦਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਅੰਦਰ ਫਲਦਾਰ ਪੋਦੇ ਲਗਾਉਣ ਦੀ ਇਹ ਮੁਹਿੰਮ ਚਲਾਈ ਗਈ ਹੈ।ਉਨਾਂ ਕਿਹਾ ਕਿ ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਦੀ ਵੀ ਜਿਮ੍ਹੇਦਾਰੀ ਬਣਦੀ ਹੈ ਕਿ ਇਨ੍ਹਾਂ ਫਲਦਾਰ ਪੋਦਿਆਂ ਦੀ ਦੇਖ ਰੇਖ ਕਰਨ ਅਤੇ ਬੱਚਿਆਂ ਨੂੰ ਵੀ ਜਿਆਦਾ ਤੋਂ ਜਿਆਦਾ ਪੋਦੇ ਲਗਾਉਣ ਲਈ ਪੇ੍ਰਰਿਤ ਕਰਨ।
                      ਡਾ. ਸੁਖਦੀਪ ਸਿੰਘ ਹੁੰਦਲ ਡਿਪਟੀ ਡਾਇਰੈਕਟਰ ਬਾਗਬਾਨੀ, ਪਠਾਨਕੋਟ ਨੇ ਦੱਸਿਆ ਕਿ ਸਿੱਖਿਆ ਵਿਭਾਗ, ਖੇਤੀਬਾੜੀ ਵਿਭਾਗ ਅਤੇ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਇਸ ਮੁਹਿੰਮ ਤਹਿਤ 530 ਸਰਕਾਰੀ ਸਕੂਲਾਂ ਵਿੱਚ ਫਲਦਾਰ ਬੂਟੇ ਲਗਾਏ ਜਾਣਗੇ, ਜੋ ਕਿ ਨਾ ਸਿਰਫ ਦਿਨੋ ਦਿਨ ਪਲੀਤ ਹੋ ਰਹੇ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਰੱਖਣ ਵਿੱਚ ਮਦਦ ਕਰਨਗੇ, ਸਗੋਂ ਭਵਿੱਖ ਵਿੱਚ ਬੱਚਿਆਂ ਨੂੰ ਖੁਰਾਕੀ ਤੱਤ ਮੁਹੱਈਆ ਕਰਵਾਉਣ ਵਿੱਚ ਵੀ ਸਹਾਈ ਹੋਣਗੇ।
                      ਉਨ੍ਹਾਂ ਦੱਸਿਆ ਕਿ ਇਸ ਸਾਰੇ ਪ੍ਰੋਗਰਾਮ ਦੀ ਵਿਉਂਤਬੰਦੀ ਵਿੱਚ ਜਿਲ੍ਹਾ ਸਿੱਖਿਆ ਅਫਸਰ ਜਸਵੰਤ ਸਿੰਘ , ਜਿਲ੍ਹਾ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਅਤੇ ਵਣ ਮੰਡਲ ਅਫਸਰ ਧਰਮਵੀਰ ਸਿੰਘ ਦਾ ਵਿਸ਼ੇਸ ਯੋਗਦਾਨ ਰਿਹਾ ਹੈ।

Check Also

ਡੀ.ਏ.ਵੀ ਪਬਲਿਕ ਸਕੂਲ ਨੇ ਚੰਦਰ ਸ਼ੇਖਰ ਅਜ਼ਾਦ ਦੀ ਸ਼ਹਾਦਤ ਨੂੰ ਕੀਤਾ ਯਾਦ

ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ) – ਮਹਾਨ ਅਜ਼ਾਦੀ ਘੁਲਾਟੀਏ ਚੰਦਰ ਸ਼ੇਖਰ ਅਜ਼ਾਦ ਨੂੰ ਸ਼ਰਧਾਂਜਲੀ ਭੇਂਟ …