ਭੀਖੀ, 16 ਜੁਲਾਈ (ਕਮਲ ਜ਼ਿੰਦਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭੀਖੀ ਵਿਖੇ ਇੰਚਾਰਜ਼ ਪ੍ਰਿੰਸੀਪਲ ਪਰਮਜੀਤ ਸਿੰਘ ਸੇਖੋਂ ਦੀ ਅਗਵਾਈ ਹੇਠ
ਕੰਪਿਊਟਰ ਵਿਸ਼ੇ ਨਾਲ ਸਬੰਧਿਤ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ।ਇੰਚਾਰਜ਼ ਪ੍ਰਿੰਸੀਪਲ ਨੇ ਦੱਸਿਆ ਕਿ ਇਸ ਸਾਈਬਰ ਜਾਗਰੂਕਤਾ ਦਿਵਸ ਅਧੀਨ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਮੁਕਾਬਲੇ ਵਿੱਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਵਿਦਿਆਰਥੀਆਂ ਨੇ ਭਾਗ ਲਿਆ।ਇਹ ਮੁਕਾਬਲਾ ਕਰਵਾਉਣ ‘ਚ ਮੈਡਮ ਰਮਨ ਜ਼ਿੰਦਲ ਨੇ ਅਹਿਮ ਭੂਮਿਕਾ ਨਿਭਾਈ।
ਇਸ ਮੁਕਾਬਲੇ ਵਿਚ ਛੇਵੀ ਤੋਂ ਅੱਠਵੀਂ ਜਮਾਤ ਦੇ ਵਰਗ ਵਿਚੋਂ ਭੂਪੇਸ਼ ਸਿੰਗਲਾ, ਦਿਲਪ੍ਰੀਤ ਸਿੰਘ, ਜਗਦੀਪ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਨੌਵੀਂ ਤੋਂ ਬਾਰਵੀਂ ਜਮਾਤ ਦੇ ਵਰਗ ਵਿਚੋਂ ਅਵਤਾਰ ਸਿੰਘ, ਸੌਰਵ, ਅਮਰਿੰਦਰ ਸਿੰਘ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜ਼ਾ ਸਥਾਨ ਪ੍ਰਾਪਤ ਕੀਤਾ।ਸਵੇਰ ਦੀ ਸਭਾ ਵਿੱਚ ਜੇਤੂ ਵਿਦਿਆਰਥੀਆਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਟਾਫ ਮੈਬਰ ਸੁਜਾਨ ਸਿੰਘ, ਬਲਰਾਜ ਕੁਮਾਰ, ਵਰਿੰਦਰ ਕੁਮਾਰ, ਮਨੌਜ ਕੁਮਾਰ, ਮਨਦੀਪ ਸਿੰਘ, ਰਮਨ ਜਿੰਦਲ, ਰਾਨੂੰ ਬਾਲਾ, ਅਨੀਤਾ ਰਾਣੀ, ਦਲਜੀਤ ਕੌਰ, ਦਿਲਪ੍ਰੀਤ ਕੌਰ, ਮਨਜੀਤ ਕੌਰ ਆਦਿ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media