ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬੀ ਸੰਗੀਤ ਇੰਡਸਟਰੀ ਦੇ ਕੁੱਝ ਕਲਾਕਾਰਾਂ ਦੇ ਗਾਏ ਹੋਏ ਗੀਤਾਂ ‘ਤੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਾਬੰਦੀ
ਲਗਾ ਦਿੱਤੀ ਹੈ।ਜਿਸ ਵਿੱਚ ਗਾਇਕ ਕੰਵਰ ਗਰੇਵਾਲ ਦੀ ਆਵਾਜ ਵਿੱਚ ਨਵਾਂ ਸਿੰਗਲ ਟਰੈਕ ‘ਰਿਹਾਈ’ ਅਤੇ ਮਰਹੂਮ ਗਾਇਕ ਸਿੱਧੂ ਮੁਸੇਵਾਲਾ ਦੇ ਗਾਏ ਹੋਏ ਗੀਤ ‘ਐਸ.ਵਾਈ.ਐਲ’ ਸ਼ਾਮਲ ਹੈ।ਇਹਨਾਂ ਗੀਤਾਂ ‘ਤੇ ਲਗਾਈ ਗਈ ਪਾਬੰਦੀ ਦਾ ਵਿਰੋਧ ਕਰਦੇ ਹੋਏ ਅਸ਼ੋਕ ਮਸਤੀ ਪ੍ਰਧਾਨ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਲਹਿਰਾਗਾਗਾ ਅਤੇ ਮੰਚ ਦੇ ਮੁੱਖ ਬੁਲਾਰੇ ਕੁਲਵੰਤ ਉਪਲੀ ਸੰਗਰੂਰ ਨੇ ਕਿਹਾ ਕਿ ਸੰਗੀਤ ਖੇਤਰ ਨਾਲ ਜੁੜੇ ਹੋਏ ਲੋਕ ਹਰੇਕ ਵਰਗ ਦੇ ਸਾਂਝੇ ਹੁੰਦੇ ਹਨ।ਇਨ੍ਹਾਂ ਕਲਾਕਾਰਾਂ ਨੂੰ ਇੱਕ ਵਿਸ਼ੇਸ਼ ਵਰਗ ਨਾਲ ਜੋੜ ਕੇ ਦੇਖਣਾ ਗਲਤ ਹੈ।ਪ੍ਰਧਾਨ ਅਸ਼ੋਕ ਮਸਤੀ ਨੇ ਆਖਿਆ ਕਿ ਕਲਾਕਾਰਾਂ ਅਤੇ ਗੀਤਕਾਰ ਸਾਡੇ ਸਮਾਜ ਦਾ ਸ਼ੀਸ਼ਾ ਹੁੰਦੇ ਹਨ।ਉਹ ਸਮੇਂ ਸਮੇਂ ਤੇ ਵੱਖ-ਵੱਖ ਪਹਿਲੂਆਂ ‘ਤੇ ਆਪਣੇ ਗੀਤ ਲਿਖਦੇ ਤੇ ਗਾਉਂਦੇ ਹਨ।ਅਸ਼ੋਕ ਮਸਤੀ ਨੇ ਕਿਹਾ ਕਿ ਕਲਾਕਾਰਾਂ ਅਤੇ ਗੀਤਕਾਰਾਂ ਨੇ ਕਿਸਾਨੀ ਅੰਦੋਲਨ ਦੀ ਜਿੱਤ ਵਿਚ ਅਹਿਮ ਭੂਮਿਕਾ ਨਿਭਾਈ ਸੀ।ਹੁਣ ਪੰਜਾਬ ਦੇ ਮੌਜ਼ੂਦਾ ਹਲਾਤਾਂ ਨੂੰ ਆਪਣੇ ਗੀਤਾਂ ਰਾਹੀਂ ਪੇਸ਼ ਕੀਤਾ ਗਿਆ ਹੈ।
ਅਸ਼ੋਕ ਮਸਤੀ ਅਤੇ ਕੁਲਵੰਤ ਉਪਲੀ ਨੇ ਗੀਤਾਂ ‘ਤੇ ਲਗਾਈ ਗਈ ਪਾਬੰਦੀ ਨੂੰ ਜਲਦ ਤੋਂ ਜਲਦ ਹਟਾਉਣ ਦੀ ਮੰਗ ਕੀਤੀ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …
Punjab Post Daily Online Newspaper & Print Media