Monday, May 26, 2025
Breaking News

ਦੋ ਸਾਲਾਂ ਤੋਂ ਗੁੰਮ ਹੋਈ ਲੜਕੀ ਨੂੰ ਪੁਲਿਸ ਨੇ ਪਰਿਵਾਰ ਨਾਲ ਮਿਲਾਇਆ

ਪੰਜਾਬ ਪੁਲਿਸ ਹਮੇਸ਼ਾਂ ਹੀ ਲੋਕਾਂ ਦੀ ਸੇਵਾ ਲਈ ਤਤਪਰ ਹੈ – ਐਸ.ਐਚ.ਓ

ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਸ਼ਹਿਰ ਦੇ ਸਿਟੀ ਥਾਣਾ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਨੇ ਪਿਛਲੇ ਦੋ ਸਾਲ ਤੋਂ ਗੁੰਮਸ਼ੁਦਾ ਹੋਈ ਲੜਕੀ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਹੈ।ਮਿਲੀ ਜਾਣਕਾਰੀ ਅਨੁਸਾਰ ਪਿਛਲੇ ਦਿਨੀ ਇਕ ਪੀੜ੍ਹਤ ਪਰਿਵਾਰ ਐਸ.ਐਚ.ਓ ਸੁਖਦੇਵ ਸਿੰਘ ਨੂੰ ਮਿਲਿਆ ਸੀ।ਪੀੜ੍ਹਤ ਪਰਿਵਾਰ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਬੇਟੀ ਦਾ ਵਿਆਹ ਪਿੰਡ ਧਰਮਗੜ੍ਹ ਦੇ ਨੇੜੇ ਹੋਇਆ ਸੀ ਅਤੇ ਉਨ੍ਹਾਂ ਦੀ ਬੇਟੀ ਪਿਛਲੇ ਦੋ ਸਾਲਾਂ ਤੋਂ ਕਿਤੇ ਚਲੀ ਗਈ ਸੀ।ਜਿਸ ਦਾ ਨਾ ਤਾਂ ਸਹੁਰੇ ਪਰਿਵਾਰ ਨੂੰ ਪਤਾ ਸੀ ਅਤੇ ਨਾ ਹੀ ਲੜਕੀ ਦੇ ਪੇਕੇ ਪਰਿਵਾਰ ਨੂੰ ਪਤਾ ਸੀ।ਜਦੋਂ ਪੀੜ੍ਹਤ ਪਰਿਵਾਰ ਐਸ.ਐਚ.ਓ ਸੁਖਦੇਵ ਸਿੰਘ ਨੂੰ ਮਿਲੇ ਤਾਂ ਐਸ.ਐਚ.ਓ ਵਲੋਂ ਪੜਤਾਲ ਤੋਂ ਬਾਅਦ ਪੁਲਿਸ ਦੀ ਟੀਮ ਹਰਿਆਣਾ ਦੇ ਕਾਲਿਆਂਵਾਲੀ ਗਈ ਅਤੇ ਸਥਾਨਕ ਪੁਲਿਸ ਨੂੰ ਨਾਲ ਲੈ ਕੇ ਉਨ੍ਹਾਂ ਨੇ ਲੜਕੀ ਨੂੰ ਪਰਿਵਾਰ ਨਾਲ ਮਿਲਾਇਆ।ਇਸ ਤੋਂ ਬਾਅਦ ਪੀੜਤ ਪਰਿਵਾਰ ਨੇ ਐਸ.ਐਚ.ਓ ਸੁਖਦੇਵ ਸਿੰਘ ਦਾ ਧੰਨਵਾਦ ਕੀਤਾ।ਐਸ.ਐਚ.ਓ ਸੁਖਦੇਵ ਸਿੰਘ ਨੇ ਕਿਹਾ ਕਿ ਪੁਲਿਸ ਹਮੇਸ਼ਾਂ ਹੀ ਲੋਕਾਂ ਦੇ ਕੰਮਾਂ ਲਈ ਤਤਪਰ ਹੈ, ਪ੍ਰੰਤੂ ਇਸ ਦੇ ਨਾਲ ਹੀ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਪੰਜਾਬ ਪੁਲਿਸ ਦਾ ਸਾਥ ਦੇਣ।

Check Also

ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …