ਪਠਾਨਕੋਟ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਕਿੱਲ ਡਿਵੈਲਪਮੈਂਟ ਵਿਭਾਗ ਪੰਜਾਬ ਦੇ ਆਦੇਸ਼ਾਂ
ਅਨੁਸਾਰ ਵਿਸ਼ਵ ਯੁਵਕ ਹੁਨਰ ਦਿਵਸ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪਠਾਨਕੋਟ ਦੀ ਪ੍ਰਧਾਨਗੀ ‘ਚ ਮਨਾਇਆ ਗਿਆ।ਸਮਾਰੋਹ ਵਿੱਚ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਮੁਖ ਮਹਿਮਾਨ ਵਜੋਂ ਹਾਜ਼ਰ ਹੋਏ।ਰਮਨ ਕੁਮਾਰ ਰੋਜ਼ਗਾਰ ਅਫਸਰ ਪਠਾਨਕੋਟ, ਪ੍ਰਦੀਪ ਬੈਂਸ ਜਿਲ੍ਹਾ ਮੈਨੇਜਰ ਸਕਿੱਲ ਡਿਵੈਲਪਮੈਂਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ, ਵਿਜੈ ਕੁਮਾਰ, ਆਂਚਲ, ਦੀਪਕ, ਕੁਨਾਲ ਖੰਨਾ ਐਮ.ਜੀ.ਐਨ.ਐਫ ਅਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ।
ਸਭ ਤੋਂ ਪਹਿਲਾਂ ਸਕਿੱਲ ਡਿਵੈਲਪਮੈਂਟ ਵਿਭਾਗ ਵਲੋਂ ਮੁਖ ਮਹਿਮਾਨ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਸਵਾਗਤ ਕੀਤਾ ਅਤੇ ਉਹ ਸਕਿੱਲ ਡਿਵੈਲਪਮੈਂਟ ਅਧੀਨ ਕੋਰਸ ਕਰ ਚੁੱਕੇ ਪ੍ਰੀਖਿਆਰਥੀਆਂ ਨਾਲ ਰੂ ਬ ਰੂ ਹੋਏ।ਉਨ੍ਹਾਂ ਕੋਰਸ ਪਾਸ ਕਰ ਚੁੱਕੇ ਪ੍ਰੀਖਿਆਰਥੀਆਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਤ ਕੀਤਾ।ਇਸ ਤੋਂ ਇਲਾਵਾ ਸਕਿੱਲ ਡਿਵੈਲਪਮੈਂਟ ਅਧੀਨ ਰਜ਼ਗਾਰ ਪ੍ਰਾਪਤ ਕਰ ਚੁੱਕੇ ਬੱਚਿਆਂ ਨੂੰ ਆਫਰ ਲੈਟਰ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚਿਆਂ ਨੂੰ ਸਕਿੱਲ ਦੇ ਨਾਲ ਜੋੜਨ ਲਈ ਜੋ ਕਾਰਜ਼ ਕੀਤੇ ਜਾ ਰਹੇ ਹਨ, ਇਹ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ।ਉਨਾਂ ਕਿਹਾ ਕਿ ਜੇ ਅਸੀਂ ਜਿੰਦਗੀ ਵਿੱਚ ਕਾਮਯਾਬ ਹੋਣਾ ਚਾਹੁੰਦੇ ਹਾਂ ਤਾਂ ਸਿੱਖਿਆ ਦੇ ਨਾਲ ਨਾਲ ਹੁਨਰ ਦਾ ਹੋਣਾ ਵੀ ਬਹੁਤ ਜਰੂਰੀ ਹੈ।
ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਨਾਮੀ ਕੰਪਨੀਆਂ ਹਨ, ਜਿਨ੍ਹਾਂ ਵਿੱਚ ਹੁਨਰਮੰਦ ਲੋਕਾਂ ਦੀ ਲੋੜ ਰਹਿੰਦੀ ਹੈ।ਅਗਰ ਸਾਡੇ ਕੋਲ ਸਿੱਖਿਆ ਦੇ ਨਾਲ ਨਾਲ ਹੁਨਰ ਵੀ ਹੋਵੇਗਾ ਤਾਂ ਅਸੀਂ ਭਵਿੱਖ ਲਈ ਇੱਕ ਵਧੀਆ ਰੋਜ਼ਗਾਰ ਦਾ ਮੋਕਾ ਪੈਦਾ ਕਰ ਸਕਦੇ ਹਾਂ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media