ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਹੋਰਨਾਂ ਜਿਲ੍ਹਿਆਂ ਤੋਂ ਬਦਲੀ ਹੋ ਕੇ ਆਏ ਪੁਲਿਸ ਅਧਿਕਾਰੀਆਂ ਨੇ ਆਪਣਾ ਆਪਣਾ ਕਾਰਜ਼ਭਾਰ ਸੰਭਾਲ ਲਿਆ ਲਿਆ ਹੈ।ਮਿਲੀ ਜਾਣਕਾਰੀ ਅਨੁਸਾਰ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਨੇ ਬਤੌਰ ਡੀ.ਸੀ.ਪੀ ਡਿਟੈਕਟਿਵ ਅੰਮ੍ਰਿਤਸਰ ਸ਼ਹਿਰ, ਹਰਜੀਤ ਸਿੰਘ ਧਾਲੀਵਾਲ ਪੀ.ਪੀ.ਐਸ ਨੇ ਏ.ਡੀ.ਸੀ.ਪੀ ਡਿਟੈਕਟਿਵ ਅੰਮ੍ਰਿਤਸਰ ਸ਼ਹਿਰ, ਡਾ: ਮਹਿਤਾਬ ਸਿੰਘ ਆਈ.ਪੀ.ਐਸ ਨੇ ਏ.ਡੀ.ਸੀ.ਪੀ ਸਿਟੀ-1 ਅੰਮ੍ਰਿਤਸਰ ਸ਼ਹਿਰ, ਹਰਪਾਲ ਸਿੰਘ ਪੀ.ਪੀ.ਐਸ ਨੇ ਬਤੌਰ ਏ.ਡੀ.ਸੀ.ਪੀ ਸਿਟੀ-2 ਅੰਮ੍ਰਿਤਸਰ ਸ਼ਹਿਰ, ਸੁਰਿੰਦਰ ਸਿੰਘ ਪੀ.ਪੀ.ਐਸ ਨੇ ਬਤੌਰ ਏ.ਸੀ.ਪੀ ਕੇਂਦਰੀ ਅੰਮ੍ਰਿਤਸਰ ਸ਼ਹਿਰ, ਗੁਰਪ੍ਰਤਾਪ ਸਿੰਘ ਪੀ.ਪੀ.ਐਸ ਨੇ ਬਤੌਰ ਏ.ਸੀ.ਪੀ ਪੂਰਬੀ ਅੰਮ੍ਰਿਤਸਰ ਸ਼ਹਿਰ ਅਤੇ ਵਰਿੰਦਰ ਸਿੰਘ ਖੋਸਾ ਪੀ.ਪੀ.ਐਸ ਨੇ ਬਤੌਰ ਏ.ਸੀ.ਪੀ ਉਤਰੀ ਅੰਮ੍ਰਿਤਸਰ ਸ਼ਹਿਰ ਵਜੋਂ ਚਾਰਜ਼ ਸੰਭਾਲਿਆ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …