ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੀਨੀਅਰ ਅਕਾਲੀ ਆਗੂ, ਸਾਬਕਾ ਕੈਬਨਿਟ ਮੰਤਰੀ ਤੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਨਿਰਮਲ ਸਿੰਘ ਕਾਹਲੋਂ ਟਕਸਾਲੀ ਅਕਾਲੀ ਆਗੂਆਂ ਵਿੱਚੋਂ ਇਕ ਸਨ, ਜੋ ਹਮੇਸ਼ਾਂ ਹੀ ਸਿੱਖ ਪੰਥ ਅਤੇ ਪੰਜਾਬ ਦੇ ਹੱਕਾਂ ਲਈ ਤਤਪਰ ਰਹੇ।ਉਨਾਂ ਨੇ ਅਕਾਲੀ ਦਲ ਦੇ ਪੁਰਾਣੇ ਸਿਰਕੱਢ ਆਗੂਆਂ ਨਾਲ ਕੰਮ ਕੀਤਾ।ਸਿੱਖ ਸਿਆਸਤ ’ਚ ਉਨ੍ਹਾਂ ਦੀ ਘਾਟ ਹਮੇਸ਼ਾ ਰੜਕਦੀ ਰਹੇਗੀ।ਐਡਵੋਕੇਟ ਧਾਮੀ ਨੇ ਨਿਰਮਲ ਸਿੰਘ ਕਾਹਲੋਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਰੂਹ ਨਮਿਤ ਅਰਦਾਸ ਕੀਤੀ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …