Wednesday, December 6, 2023

ਗੁਰੂ ਕਾ ਬਾਗ ਮੋਰਚਾ ਤੇ ਸਾਕਾ ਸ੍ਰੀ ਪੰਜਾ ਸਾਹਿਬ ਬਾਰੇ ਚਿੱਤਰਕਲਾ ਕਾਰਜਸ਼ਾਲਾ ‘ਚ ਭਾਗ ਲੈਣ ਵਾਲੇ 30 ਚਿੱਤਰਕਾਰ ਸਨਮਾਨਿਤ

ਸ਼੍ਰੋਮਣੀ ਕਮੇਟੀ ਰੰਗਦਾਰ ਕਿਤਾਬ ’ਚ ਸੁਰੱਖਿਅਤ ਕਰੇਗੀ ਤਿਆਰ ਕੀਤੇ ਚਿੱਤਰ- ਐਡਵੋਕੇਟ ਧਾਮੀ

ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ ਸੱਗੂ) – ਗੁਰੂ ਕਾ ਬਾਗ ਦਾ ਮੋਰਚਾ ਅਤੇ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਲਗਾਈ ਗਈ ਚਿੱਤਰਕਲਾ ਕਾਰਜਸ਼ਾਲਾ ਵਿਚ ਤਿਆਰ ਕੀਤੇ ਗਏ ਚਿੱਤਰਾਂ ਦੀ ਇਕ ਰੰਗਦਾਰ ਕਿਤਾਬ (ਐਲਬਮ) ਤਿਆਰ ਕਰੇਗੀ, ਤਾਂ ਜੋ ਭਵਿੱਖ ਵਿਚ ਮੋਰਚਿਆਂ ਤੇ ਸਾਕਿਆਂ ਦੇ ਸਿੱਖ ਇਤਿਹਾਸ ਨੂੰ ਸਮਰਪਿਤ ਕਰਦੇ ਇਹ ਚਿੱਤਰ ਸੰਗਤਾਂ ਤੱਕ ਪੁੱਜਦੇ ਰਹਿਣ।
              ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚਿੱਤਰਕਲਾ ਕਾਰਜਸ਼ਾਲਾ ਦੌਰਾਨ ਤਸਵੀਰਾਂ ਬਣਾਉਣ ਵਾਲੇ 30 ਚਿੱਤਰਕਾਰਾਂ ਨੂੰ ਸਿਰੋਪਾਓ, 16-16 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈਕ, ਪ੍ਰਸ਼ੰਸਾ ਪੱਤਰ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਇਸ ਸਮੇਂ ਉਨ੍ਹਾਂ ਕਿਹਾ ਕਿ ਭਵਿੱਖ ਵਿਚ ਸਿੱਖ ਕਲਾ ਨੂੰ ਉਭਾਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਹੋਰ ਪੁਖਤਾ ਯਤਨ ਕੀਤੇ ਜਾਣਗੇ ਅਤੇ ਸਮੇਂ-ਸਮੇਂ ’ਤੇ ਇਨ੍ਹਾਂ ਚਿੱਤਰਕਾਰਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ।ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਚਿੱਤਰਾਂ ’ਤੇ ਅਧਾਰਿਤ ਇਤਿਹਾਸਕ ਡਾਕੂਮੈਂਟਰੀ ਵੀ ਬਣਾਈ ਜਾਵੇਗੀ।ਐਡਵੋਕੇਟ ਧਾਮੀ ਨੇ ਆਖਿਆ ਕਿ ਸਿੱਖ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਪਿਆ ਹੈ, ਜਿਸ ਤੋਂ ਵਰਤਮਾਨ ਅਤੇ ਭਵਿੱਖ ਦੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਉਣ ਲਈ ਮੌਜੂਦਾ ਸਮੇਂ ਦੇ ਹਾਣ ਦੀਆਂ ਤਕਨੀਕਾਂ ਬੇਹੱਦ ਜ਼ਰੂਰੀ ਹਨ।
                    ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਕੁਲਵੰਤ ਸਿੰਘ ਮੰਨਣ, ਰਣਜੀਤ ਸਿੰਘ ਕਾਹਲੋਂ, ਹਰਵਿੰਦਰ ਸਿੰਘ ਖਾਲਸਾ, ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਗੁਰਮੀਤ ਸਿੰਘ ਬੁੱਟਰ, ਗੁਰਚਰਨ ਸਿੰਘ ਕੁਹਾਲਾ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਸੁਪਰਡੰਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ਼ਾਹਬਾਜ਼ ਸਿੰਘ, ਹਰਭਜਨ ਸਿੰਘ ਵਕਤਾ, ਮੇਜਰ ਸਿੰਘ, ਗੁਲਜ਼ਾਰ ਸਿੰਘ, ਗੁਰਨਾਮ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ।

Check Also

ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਨ ਮੌਕੇ ਉਚ ਪੱੱਧਰੀ ਸਮਾਗਮ ਸਮਾਪਤ

ਅੰਮ੍ਰਿਤਸਰ, 6 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਭਾਈ ਵੀਰ ਸਿੰਘ ਨੂੰ ਆਧੁਨਿਕ ਪੰਜਾਬੀ ਸਾਹਿਤ ਦੇ …