ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਕਾ ਬਾਗ ਮੋਰਚਾ ਅਤੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਨੂੰ ਸਮਰਪਿਤ ਹਰਵਿੰਦਰ ਸਿੰਘ ਖਾਲਸਾ ਦੀ ਦੇਖ-ਰੇਖ ਹੇਠ ਲਗਾਈ ਗਈ ਚਿੱਤਰਕਲਾ ਕਾਰਜਸ਼ਾਲਾ ਵਿਚ ਵੱਖ-ਵੱਖ ਥਾਵਾਂ ਤੋਂ ਪੁੱਜੇ 30 ਚਿੱਤਰਕਾਰਾਂ ਨੇ ਭਾਗ ਲਿਆ ਹੈ।ਇਨ੍ਹਾਂ ਚਿੱਤਰਕਾਰਾਂ ਵੱਲੋਂ ਬਣਾਈਆਂ ਗਈਆਂ ਤਸਵੀਰਾਂ ਵਿਚ ਮੋਰਚਾ ਗੁਰੂ ਕੇ ਬਾਗ ਸਮੇਂ ਪੁਲਿਸ ਤਸ਼ੱਦਦ ਦੇ ਵੱਖ-ਵੱਖ ਦ੍ਰਿਸ਼, ਸਿੱਖ ਯੋਧਿਆਂ ਵੱਲੋਂ ਸਮਰਪਣ ਭਾਵਨਾ ਨਾਲ ਕੀਤੇ ਸੰਘਰਸ਼, ਸਾਕਾ ਸਮੇਂ ਅਗਵਾਈ ਕਰਨ ਵਾਲੀਆਂ ਸ਼ਖ਼ਸੀਅਤਾਂ ਅਤੇ ਸਾਕਾ ਸ੍ਰੀ ਪੰਜਾ ਸਾਹਿਬ ਦੀਆਂ ਘਟਨਾਵਾਂ ਨੂੰ ਬਿਆਨ ਕਰਦੇ ਵੱਖ-ਵੱਖ ਦ੍ਰਿਸ਼ ਚਿੱਤਰੇ ਗਏ ਹਨ।
ਚਿੱਤਰਕਾਰਾਂ ਵਿਚ ਬਲਰਾਜ ਸਿੰਘ ਬਰਾੜ ਮਾਨਸਾ, ਕੁਲਦੀਪ ਸਿੰਘ ਰੁਪਾਲ ਚੰਡੀਗੜ੍ਹ, ਕੁਲਵੰਤ ਸਿੰਘ ਗਿੱਲ ਅੰਮ੍ਰਿਤਸਰ, ਇੰਦਰਜੀਤ ਸਿੰਘ ਮਾਨਸਾ, ਹਰਪ੍ਰੀਤ ਸਿੰਘ ਨਾਜ਼ ਸ੍ਰੀ ਫ਼ਤਹਿਗੜ੍ਹ ਸਾਹਿਬ, ਸ੍ਰੀ ਅਸ਼ਵਨੀ ਵਰਮਾ ਟਾਂਡਾ ਜਲੰਧਰ, ਜਸਮਿੰਦਰ ਸਿੰਘ ਜਲੰਧਰ, ਨਵਦੀਪ ਸਿੰਘ ਜਗਰਾਉਂ, ਸੁਖਪਾਲ ਸਿੰਘ ਪਟਿਆਲਾ, ਗੁਰਸ਼ਰਨ ਸਿੰਘ ਅੰਮ੍ਰਿਤਸਰ, ਸਤਨਾਮ ਸਿੰਘ ਮੋਗਾ, ਸੁਖਵਿੰਦਰ ਸਿੰਘ ਅੰਮ੍ਰਿਤਸਰ, ਰਣਧੀਰ ਸਿੰਘ ਕੰਗ ਚੰਡੀਗੜ੍ਹ, ਗੁਰਵਿੰਦਰਪਾਲ ਸਿੰਘ ਅੰਮ੍ਰਿਤਸਰ, ਦਲਜੀਤ ਸਿੰਘ ਚੰਡੀਗੜ੍ਹ, ਪ੍ਰੀਤ ਭਗਵਾਨ ਸਿੰਘ ਫਰੀਦਕੋਟ, ਅਮਰਜੀਤ ਸਿੰਘ ਬਠਿੰਡਾ, ਹਰਦਰਸ਼ਨ ਸਿੰਘ ਸੋਹਲ ਬਠਿੰਡਾ, ਬਲਵਿੰਦਰ ਕੁਮਾਰ ਸ਼ਰਮਾ ਨਾਭਾ, ਗੁਰਪ੍ਰੀਤ ਸਿੰਘ ਨਾਮਧਾਰੀ ਨਾਭਾ, ਮਾਧੋ ਦਾਸ ਸਿੰਘ ਗਿੱਦੜਬਾਹਾ, ਸੁਖਵਿੰਦਰ ਸਿੰਘ ਲੁਧਿਆਣਾ, ਗੁਰਪ੍ਰੀਤ ਸਿੰਘ ਕੋਮਲ ਮੋਗਾ, ਗੁਰਦੀਪ ਸਿੰਘ ਚੰਡੀਗੜ੍ਹ, ਕੁਲਵਿੰਦਰ ਸਿੰਘ ਗੋਆ, ਰਜਿੰਦਰ ਸਿੰਘ ਭਾਗੀ ਕੇ ਮੋਗਾ, ਗੁਰਮੀਤ ਸਿੰਘ ਸੰਗਰੂਰ, ਗੁਰਪ੍ਰੀਤ ਸਿੰਘ ਮਾਣੂਕੇ ਜਗਰਾਉਂ, ਜਸਪ੍ਰੀਤ ਸਿੰਘ ਮਾਨਸਾ ਚੰਡੀਗੜ੍ਹ, ਜਗਜੀਤ ਸਿੰਘ ਪਟਿਆਲਾ ਸ਼ਾਮਲ ਹਨ।
Check Also
ਸਵੀਪ ਮੁਹਿੰਮ ਤਹਿਤ ਬੱਚਿਆਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਦਿੱਤੀ ਜਾਣਕਾਰੀ
ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ …