ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਪਿੰਡ ਸੇਰੋਂ ਵਲੋਂ ਪਿੰਡ ਦੀਆਂ ਵੱਖ-ਵੱਖ ਥਾਵਾਂ ‘ਤੇ 700 ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ।
ਭਾਕਿਯੂ ਏਕਤਾ ਜਥੇਬੰਦੀ ਦੇ ਇਕਾਈ ਪ੍ਰਧਾਨ ਜਸਪਾਲ ਸਿੰਘ ਮੱਖਣ ਅਤੇ ਜਥੇਬੰਦੀ ਆਗੂ ਸੋਮ ਨਾਥ ਸ਼ਰਮਾ ਨੇ ਦੱਸਿਆ ਕਿ ਉਹ ਅੱਜ 700 ਫਲਦਾਰ ਅਤੇ ਛਾਂਦਾਰ ਬੂਟੇ ਲੈ ਕੇ ਆਏ ਹਨ।ਜਿਨ੍ਹਾਂ ਵਿਚੋਂ 300 ਬੂਟੇ ਤਾਂ ਜਥੇਬੰਦੀ ਦੇ ਮੈਂਬਰਾਂ ਵਲੋਂ ਪਿੰਡ ਦੀ ਫਿਰਨੀ, ਪਿੀਡ ਨੂੰ ਆਉਣ ਵਾਲੀਆਂ ਸੜਕਾਂ, ਪਿੰਡ ਦੇ ਸ਼ਮਸ਼ਾਨ ਘਰਾਂ ਅਤੇ ਸਕੂਲਾਂ ਆਦਿ ਥਾਵਾਂ ‘ਤੇ ਲਗਾਏ ਜਾਣਗੇ ਅਤੇ ਬਾਕੀ ਬੂਟੇ ਉਨ੍ਹਾਂ ਵਲੋਂ ਪਿੰਡ ਵਿੱਚ ਅਨਾਊਂਸਮੈਂਟ ਕਰ ਕੇ ਲੋਕਾਂ ਨੂੰ ਵੰਡੇ ਹਨ, ਜੋ ਉਹ ਆਪਣੇ ਖੇਤਾਂ ਅਤੇ ਘਰਾਂ ਵਿਚ ਲਗਾਉਣਗੇ।ਆਗੂਆਂ ਨੇ ਦੱਸਿਆ ਕਿ ਜਥੇਬੰਦੀ ਵਲੋਂ ਲਗਾਏ ਗਏ ਬੂਟਿਆਂ ਦੀ ਸਾਂਭ ਸੰਭਾਲ ਜਥੇਬੰਦੀ ਦੇ ਮੈਂਬਰ ਖੁਦ ਕਰਨਗੇ।ਉਨਾਂ ਕਿਹਾ ਕਿ ਪ੍ਰਦੂਸ਼ਣ ਨਾਲ ਦੂਸ਼ਿਤ ਹੋ ਰਹੀ ਹਵਾ ਨੂੰ ਸ਼ੁੱਧ ਕਰਨ ਲਈ ਪੰਜ-ਪੰਜ ਬੂਟੇ ਲਾ ਕੇ ਹਰੇਕ ਨੂੰ ਆਪਣਾ ਲਾਜ਼ਮੀ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਬਲਵਿੰਦਰ ਸਿੰਘ, ਭੋਲਾ ਸਿੰਘ, ਬਲਵੀਰ ਸਿੰਘ, ਸੀਤਾ ਖਾਨ, ਬਲਵੀਰ ਸਿੰਘ, ਕਰਮੂ ਸਿੰਘ, ਸਾਂਤਾ ਸਿੰਘ ਮੈਂਬਰ, ਬਿੱਕਰ ਸਿੰਘ ਸਾਬਕਾ ਸਰਪੰਚ, ਕੇਵਲ ਸੇਠ, ਹਰਦਮ ਸਿੰਘ ਢਿੱਲੋਂ, ਸੰਤਾ ਸਿੰਘ ਢੀਂਡਸਾ, ਗੋਲਾ ਸਿੰਘ ਅਤੇ ਹੋਰ ਜਥੇਬੰਦੀ ਦੇ ਮੈਂਬਰ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …