ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵਲੋਂ ਸ਼ਹੀਦ ਭਗਤ ਸਿੰਘ ਦੇ ਖਿਲਾਫ ਦਿੱਤੇ ਗਏ ਵਿਵਾਦਤ ਬਿਆਨ ਦੀ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਟਰੱਸਟੀ ਮਨਿੰਦਰਜੀਤ ਸਿੰਘ ਠੇਕੇਦਾਰ ਨੇ ਨਿੰਦਾ ਕੀਤੀ ਹੈ।ਠੇਕੇਦਾਰ ਨੇ ਕਿਹਾ ਕਿ ਦੇਸ਼ ਨੂੰ ਅੰਗਰੇਜ਼ਾਂ ਦੇ ਚੁੰਗਲ ’ਚੋਂ ਆਜ਼ਾਦ ਕਰਵਾਉਣ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਭਗਤ ਸਿੰਘ ਨੂੰ ਸਿਮਰਨਜੀਤ ਸਿੰਘ ਮਾਨ ਨੇ ਅੱਤਵਾਦੀ ਆਖ ਕੇ ਆਪਣੀ ਛੋਟੀ ਸੋਚ ਦਾ ਸਬੂਤ ਦਿਤਾ ਹੈ।ਜਿਸ ਕਾਰਨ ਸਮੂਹ ਪੰਜਾਬੀਆ ’ਚ ਮਾਨ ਦੇ ਖਿਲਾਫ ਭਾਰੀ ਰੋਸ ਦੀ ਲਹਿਰ ਹੈ।ਉਨਾ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਨਿਰਾਦਰ ਕਦੇ ਵੀ ਬਰਦਾਸ਼ਤ ਨਹੀ ਕੀਤਾ ਜਾ ਸਕਦਾ ਹੈ।ਮਾਨ ਆਪਣੀ ਭੁੱਲ ਲਈ ਤੁਰੰਤ ਮੁਆਫੀ ਮੰਗਣ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …