ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ) – ਬਲਾਕ ਅੰਮ੍ਰਿਤਸਰ-1 ਦੇ ਸਰਕਾਰੀ ਸਕੂਲਾਂ ਵਿੱਚ ਐਨਰੋਲਮੈਂਟ ਵਧਾਉਣ ਲਈ ਜਿਲ੍ਹਾ ਸਿੱਖਿਆ ਅਫ਼ਸਰ ਜੁਗਰਾਜ ਸਿੰਘ ਨਿਰਦੇਸ਼ਾਂ ਅਨੁਸਾਰ ਡਿਪਟੀ ਡੀ.ਈ.ਓ ਬਲਰਾਜ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ (ਲੜਕੇ) ਤੋਂ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਡਿਪਟੀ ਡੀ.ਈ.ਓ ਬਲਰਾਜ ਸਿੰਘ ਨੇ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਵਜੀਫ਼ੇ, ਵਰਦੀਆਂ ਤੇ ਕਿਤਾਬਾਂ ਬਾਰੇ ਵਿਸਥਾਰ ਨਾਲ ਦੱਸਿਆ।ਉਨਾਂ ਨੇ ਵਣ ਮਹਾਂਉਤਸਵ ਸਬੰਧੀ ਸਕੂਲ ‘ਚ ਬੂਟੇ ਲਗਾ ਕੇ ਚੌਗਿਰਦੇ ਨੂੰ ਹਰਿਆ ਭਰਿਆ ਬਣਾਉਣ ਦੀ ਅਪੀਲ ਕੀਤੀ।ਰੈਲੀ ਵਿੱਚ ਸ਼ਾਮਲ ਸ਼੍ਰੀਮਤੀ ਮਨਜੀਤ ਕੌਰ ਅੰਮ੍ਰਿਤਸਰ-1 ਬਲਾਕ ਨੋਡਲ ਅਫਸਰ ਸ਼੍ਰੀਮਤੀ ਮੋਨਿਕਾ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ (ਲੜਕੇ) ਨੇ ਲੋਕਾਂ ਨੂੰ ਸਰਕਾਰੀ ਸਕੂਲਾਂ ‘ਚ ਮਿਲਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ।
ਇਸ ਮੌਕੇ ਪ੍ਰਿੰਸੀਪਲ ਅਮਰਜੀਤ ਸਿੰਘ, ਪ੍ਰਿੰਸੀਪਲ ਸ਼੍ਰੀਮਤੀ ਪ੍ਰਵੀਨ ਕੁਮਾਰੀ ਪ੍ਰਿੰਸੀਪਲ, ਪ੍ਰਿੰਸੀਪਲ ਸ਼੍ਰੀਮਤੀ ਹਰਜੀਤ ਕੌਰ, ਸ਼੍ਰੀਮਤੀ ਅਰਵਿੰਦਰ ਕੌਰ, ਸ਼੍ਰੀਮਤੀ ਬਬੀਤਾ ਧਵਨ, ਸ਼੍ਰੀਮਤੀ ਨਿਮਰਤਾਪਾਲ, ਸ਼੍ਰੀਮਤੀ ਸੋਨੀਆ ਸੇਠੀ, ਸ਼੍ਰੀਮਤੀ ਮਨਦੀਪ ਕੌਰ, ਸੁਖਦੇਵ ਸਿੰਘ ਸਿੰਘ, ਸੰਤੋਖ਼ ਸਿੰਘ, ਰਾਕੇਸ਼ ਗੁਲਾਟੀ, ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …