ਸੰਗਰੂਰ, 17 ਜੁਲਾਈ (ਜਗਸੀਰ ਲੌਂਗੋਵਾਲ) – ਭਾਜਪਾ ਦੇ ਸੀਨੀਅਰ ਆਗ ਅਮਨਦੀਪ ਸਿੰਘ ਪੂਨੀਆ, ਜਗਪਾਲ ਮਿੱਤਲ, ਵਿਨੋਦ ਸਿੰਗਲਾ, ਸ਼ੰਕਰ ਬਾਂਸਲ, ਹਰਦੀਪ ਸਿੰਘ ਸਿੰਧੜਾ ਅਤੇ ਗੁਰਸੇਵਕ ਸਿੰਘ ਕਮਾਲਪੁਰ ਨੇ ਦੋਸ਼ ਲਾਇਆ ਹੈ ਕਿ ਆਮ ਆਦਮੀ ਪਾਰਟੀ ਹਰ ਮੁੱਦੇ ‘ਤੇ ਪੰਜਾਬੀਆਂ ਨਾਲ ਧੋਖਾ ਕਰ ਰਹੀ ਹੈ।ਚਾਹੇ ਰਾਜ ਸਭਾ ਮੈਬਰ, ਪਾਣੀ ਦਾ ਮਸਲਾ, ਪੰਜਾਬ ਵਿੱਚ ਕੀਤੀਆਂ ਜਾ ਰਹੀਆਂ ਨਿਯੁੱਕਤੀਆਂ ਅਤੇ ਸ਼ਰਾਬ ਨੀਤੀ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦਖਲਅੰਦਾਜ਼ੀ ਹੋਵੇ, ਇਹ ਗੱਲ ਸਾਬਿਤ ਹੁੰਦੀ ਹੈ।ਜਿਸ ਨੂੰ ਪੰਜਾਬ ਦੀ ਜਨਤਾ ਮਾਫ ਨਹੀਂ ਕਰੇਗੀ।ਭਾਜਪਾ ਆਗੂਆਂ ਨੇ ਕਿਹਾ ਕਿ ਤੇ ਸੰਗਰੂਰ ਦੀ ਲੋਕ ਸਭਾ ਉਪ ਚੋਣ ਦੇ ਨਤੀਜ਼ੇ ਨੇ ਸਾਰੀਆਂ ਪਾਰਟੀਆਂ ਨੂੰ ਸੋਚਣ ਲਈ ਮਜ਼ਬੂਰ ਵੀ ਕਰ ਦਿੱਤਾ ਹੈ।ਉਨਾਂ ਨੇ ਕਿਹਾ ਕਿ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵਲੋਂ ਸ਼ਹੀਦ ਭਗਤ ਸਿੰਘ ਮਾਨ ਬਾਰੇ ਦਿੱਤਾ ਬਿਆਨ ਬਹੁਤ ਹੀ ਨਿੰਦਣਯੋਗ ਹੈ।ਸਿਮਰਨਜੀਤ ਸਿੰਘ ਮਾਨ ਨੂੰ ਸੰਵਿਧਾਨਿਕ ਜਿੰਮੇਵਾਰੀ ਦਾ ਧਿਆਨ ਰੱਖਣ ਦੀ ਜਰੂਰਤ ਹੈ।ਉਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …