Sunday, December 22, 2024

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੌਂਪੀਆਂ ਨਵੀਆਂ ਫ਼ਾਇਰ ਗੱਡੀਆਂ ਦੀਆਂ ਚਾਬੀਆਂ

ਸੰਗਰੂਰ, 17 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਤੇ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਫ਼ਾਇਰ ਬ੍ਰਿਗੇਡ ਦੀ ਅਤਿ ਆਧੁਨਿਕ ਸੁਵਿਧਾ ਮੁਹੱਈਆ ਕਰਵਾਉਣ ਲਈ ਆਧੁਨਿਕ ਯੰਤਰਾਂ ਨਾਲ ਲੈਸ 2 ਨਵੀਆਂ ਅੱਗ ਬੁਝਾਊ ਗੱਡੀਆਂ ਦੀਆਂ ਚਾਬੀਆਂ ਨਗਰ ਕੌਂਸਲ ਅਧਿਕਾਰੀਆਂ ਨੂੰ ਦਿੱਤੀਆਂ।ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਜਦੋਂ ਉਹ 2017 ‘ਚ ਸੁਨਾਮ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ, ਉਦੋਂ ਤੋਂ ਹੀ ਉਹ ਲਗਾਤਾਰ ਕੋਸ਼ਿਸ਼ ਕਰ ਰਹੇ ਸਨ ਕਿ ਇਲਾਕੇ ਦੇ ਲੋਕਾਂ ਨੂੰ ਫ਼ਾਇਰ ਬ੍ਰਿਗੇਡ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਸਕੇ।ਪਰ ਉਨ੍ਹਾਂ ਵਲੋਂ ਕੀਤੇ ਗਏ ਯਤਨਾਂ ਨੂੰ ਹੁਣ ਜਾ ਕੇ ਬੂਰ ਪਿਆ ਹੈ।ਇਸ ਲਈ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਬਹੁਤ ਧੰਨਵਾਦੀ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਦੇ ਭੀੜ ਵਾਲੇ ਇਲਾਕਿਆਂ ਦੇ ਮੱਦੇਨਜ਼ਰ ਵੱਡੀ ਅੱਗ ਬੁਝਾਊ ਗੱਡੀ ਦੇ ਨਾਲ-ਨਾਲ ਇੱਕ ਛੋਟੀ ਗੱਡੀ ਦਾ ਵੀ ਇੰਤਜ਼ਾਮ ਕੀਤਾ ਗਿਆ ਹੈ, ਜੋ ਤੇਜੀ ਨਾਲ ਛੋਟੀਆਂ ਗਲ਼ੀਆਂ ਵਿਚੋਂ ਵੀ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਜਾਨ ਤੇ ਮਾਲ ਦੀ ਰਾਖੀ ਕਰ ਸਕਦੀ ਹੈ।
              ਇਸ ਮੌਕੇ ਕਾਰਜ ਸਾਧਕ ਅਫਸਰ ਅੰਮ੍ਰਿਤ ਪਾਲ, ਅਸ਼ਵਨੀ ਕੁਮਾਰ, ਡੀ.ਐਸ.ਪੀ ਭਰਪੂਰ ਸਿੰਘ, ਫਾਇਰ ਅਫਸਰ ਅਮਨਿੰਦਰ ਸਿੰਘ, ਹਰਦੀਪ ਸਿੰਘ ਭਰੂਰ ਅਤੇ ਮੌਜ਼ੂਦਾ ਨਗਰ ਕੌਂਸਲਰ, ਸਾਬਕਾ ਕੌਂਸਲਰ ਅਤੇ ਵੱਡੀ ਗਿਣਤੀ ‘ਚ ਇਲਾਕੇ ਦੇ ਲੋਕ ਵੀ ਮੌਜ਼ੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …