ਹਲਕਾ ਵਿਧਾਇਕ ਦਿਆਲਪੁਰਾ ਨੂੰ ਮਿਲ ਕੇ ਹਲਕੇ ਦੀਆਂ ਜਰੂਰੀ ਮੰਗਾਂ ਤੋਂ ਕਰਵਾਇਆ ਜਾਣੂ
ਸਮਰਾਲਾ, 14 ਜੁਲਾਈ, (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫ਼ਰੰਟ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਫ਼ਰੰਟ ਦੇ ਪ੍ਰਧਾਨ ਜਥੇਦਾਰ ਅਮਰਜੀਤ ਸਿੰਘ ਬਾਲਿਓਂ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੌਰਾਨ ਸਕੱਤਰ ਸ਼ਵਿੰਦਰ ਸਿੰਘ ਵਲੋਂ ਪਿਛਲੇ ਮਹੀਨੇ ਫਰੰਟ ਕੋਲ ਆਏ ਕੇਸਾਂ ਬਾਰੇ ਜਾਣਕਾਰੀ ਦਿੱਤੀ ਗਈ।ਫ਼ਰੰਟ ਦੇ ਪ੍ਰਧਾਨ ਬਾਲਿਓਂ ਨੇ ਕਚਹਿਰੀਆਂ ਵਿੱਚ ਰਜਿਸਟਰੀਆਂ, ਇੰਤਕਾਲਾਂ ਆਦਿ ਦੇ ਰੁਕੇ ਕੰਮਾਂ ਤੋਂ ਸਭ ਨੂੰ ਜਾਣੂ ਕਰਵਾਇਆ ਅਤੇ ਇਸ ਬਾਰੇ ਜਲਦੀ ਹੀ ਸੰਘਰਸ਼ ਉਲੀਕਣ ਦੀ ਗੱਲ ਕਹੀ।ਫ਼ਰੰਟ ਦੇ ਸਰਪ੍ਰਸਤ ਕਮਾਡੈਂਟ ਰਛਪਾਲ ਸਿੰਘ ਨੇ ਇਲਾਕੇ ਦੇ ਲੋਕਾਂ ਨੂੰ ਖਾਸਕਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਹੁਣ ਬਰਸਾਤ ਦਾ ਮੌਸਮ ਚੱਲ ਰਿਹਾ ਹੈ।ਇਸ ਲਈ ਸਾਰੇ ਜਣੇ ਖ਼ਾਲੀ ਪਈਆਂ ਥਾਵਾਂ ‘ਤੇ ਵੱਧ ਤੋਂ ਵੱਧ ਰੁੱਖ ਲਗਾਉਣ ਤਾਂ ਜੋ ਵੱਧ ਰਹੇ ਪ੍ਰਦੂਸ਼ਣ ਅਤੇ ਵਧ ਰਹੀ ਤਪਸ ਨੂੰ ਠੱਲ ਪਾਈ ਜਾ ਸਕੇ। ਗੁਜਰ ਭਾਈਚਾਰੇ ਦੇ ਡੰਗਰਾਂ ਵਲੋਂ ਸੜਕਾਂ ‘ਤੇ ਲਗਾਏ ਜਾਂਦੇ ਰੁੱਖਾਂ ਦੇ ਨੁਕਸਾਨ ਸੰਬੰਧੀ ਇਕ ਮੰਗ ਪ ੱਤਰ ਐਸ.ਡੀ.ਐਮ ਸਮਰਾਲਾ ਨੂੰ ਦੇਣ ਦੀ ਗੱਲ ਵੀ ਕਹੀ।ਮੀਟਿੰਗ ਵਿੱਚ ਉਚੇਚੇ ਤੌਰ ’ਤੇ ਸ਼ਾਮਿਲ ਹੋਏ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪਿਛਲੇ ਦਿਨੀਂ ਮੱਤੇਵਾੜਾ ਦੇ ਜੰਗਲ ਨੂੰ ਬਚਾਉਣ ਲਈ ਇਕਜੁੱਟ ਹੋਣ ‘ਤੇ ਵਾਤਾਵਰਣ ਪ੍ਰੇਮੀਆਂ ਅਤੇ ਸਮਾਜਸੇਵੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।ਸਮਾਜਸੇਵੀ ਦੀਪ ਦਿਲਬਰ ਕੋਟਾਲਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦਾ ਰਵੱ ਈਆ ਕਦੇ ਵੀ ਪੰਜਾਬ ਪੱਖੀ ਨਹੀਂ ਰਿਹਾ ਅਤੇ ਹੁਣ ਵੀ ਉਹ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਆਨੀ-ਬਹਾਨੀ ਪੰਜਾਬ ਕੋਲ਼ੋਂ ਖੋਹਣਾ ਚਾਹੁੰਦੀ ਹੈ।ਅਵਤਾਰ ਸਿੰਘ ਉਟਾਲਾਂ, ਮਨਜੀਤ ਸਿੰਘ, ਬਲਦੇਵ ਸਿੰਘ ਖਮਾਣੋਂ, ਸੰਤੋਖ ਸਿੰਘ ਨਾਗਰਾ, ਨਿਰਮਲ ਸਿੰਘ ਹਰਬੰਸਪੁਰ, ਬੰਤ ਸਿੰਘ ਖ਼ਾਲਸਾ, ਰਾਜਿੰਦਰ ਸਿੰਘ ਕਲੇਰ ਨੇ ਵੀ ਸੰਬੋਧਨ ਕੀਤਾ।ਮੀਟਿੰਗ ਉਪਰੰਤ ਸਾਰੇ ਮੈਂਬਰ ਇਕੱਠੇ ਹੋ ਕੇ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਦਫ਼ਤਰ ਗਏ ਅਤੇ ਉਨ੍ਹਾਂ ਨੂੰ ਹਲਕੇ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਅਤੇ ਕੁੱਝ ਖਾਸ ਮੰਗਾਂ ‘ਤੇ ਸਲਾਹ ਮਸ਼ਵਰਾ ਵੀ ਕੀਤਾ।ਦਿਆਲਪੁਰਾ ਨੇ ਵਿਸ਼ਵਾਸ ਦਿਵਾਇਆ ਕਿ ਉਹ ਇਹ ਸਾਰੀਆਂ ਮੰਗਾਂ ਜਲਦੀ ਹੱਲ ਕਰਨ ਦੀ ਕੋਸ਼ਿਸ਼ ਕਰਨਗੇ।
ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਰਵਿੰਦਰ ਕੌਰ, ਦਰਸ਼ਨ ਸਿੰਘ ਕੰਗ, ਮਾ. ਪ੍ਰੇਮ ਨਾਥ, ਸੁਰਿੰਦਰ ਸਿੰਘ, ਜੁਗਲ ਕਿਸ਼ੋਰ ਸਾਹਨੀ, ਕਾਮਰੇਡ ਬੰਤ ਸਿੰਘ, ਸੁਰਿੰਦਰ ਕੁਮਾਰ, ਪਰਮਜੀਤ ਸਿੰਘ ਮਾਛੀਵਾੜਾ, ਕਰਨੈਲ ਸਿੰਘ ਕੋਟਾਲਾ, ਦੇਸ ਰਾਜ ਘੋਲਾ ਆਦਿ ਸ਼ਾਮਲ ਸਨ।