Saturday, September 12, 2026

ਜਥੇ: ਅਵਤਾਰ ਸਿੰਘ ਵਲੋਂ ਜੋਧਪੁਰ ਦੀ ਘਟਨਾ ਬਾਰੇ ਮੁਕੰਮਲ ਪੜਤਾਲ ਲਈ ਤਿੰਨ ਮੈਂਬਰੀ ਕਮੇਟੀ ਗਠਿਤ

Avtar Singh SGPC

ਅੰਮ੍ਰਿਤਸਰ, 2 ਦਸੰਬਰ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਤਰਨਤਾਰਨ ਦੇ ਨਜ਼ਦੀਕ ਪਿੰਡ ਜੋਧਪੁਰ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਤੇ ਪੋਥੀਆਂ ਨੂੰ ਅਗਨ ਭੇਟ ਕਰਨ ਦੀ ਨਿਖੇਧੀ ਕਰਦਿਆਂ ਸਾਰੀ ਘਟਨਾ ਦੀ ਪੜਤਾਲ ਕਰਨ ਲਈ ਸ. ਰਜਿੰਦਰ ਸਿੰਘ ਮਹਿਤਾ ਤੇ ਸ. ਗੁਰਬਚਨ ਸਿੰਘ ਕਰੰਮੂਵਾਲ ਅੰਤ੍ਰਿੰਗ ਮੈਂਬਰ ਅਤੇ ਸ. ਰੂਪ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਤੇ ਆਧਾਰਤ ਤਿੰਨ ਮੈਂਬਰੀ ਕਮੇਟੀ ਗਠਿਤ ਕੀਤੀ ਹੈ ਜੋ ਇਸ ਘਿਨੌਣੀ ਘਟਨਾ ਦੀ ਮੁਕੰਮਲ ਪੜਤਾਲ ਕਰਕੇ ਤੁਰੰਤ ਰਿਪੋਰਟ ਦੇਵੇਗੀ।
ਦਫ਼ਤਰ ਸ਼ੋ੍ਰਮਣੀ ਕਮੇਟੀ ਤੋਂ ਜਾਰੀ ਪ੍ਰੈੱਸ ਨੋਟ ਵਿੱਚ ਉਨ੍ਹਾਂ ਕਿਹਾ ਕਿ ਸਬ ਕਮੇਟੀ ਦੀ ਰਿਪੋਰਟ ਆਉਣ ਉਪਰੰਤ ਸ਼ੋ੍ਮਣੀ ਕਮੇਟੀ ਅਗਲੇਰੀ ਕਾਰਵਾਈ ਕਰੇਗੀ।ਉਨ੍ਹਾਂ ਕਿਹਾ ਕਿ ਸਿੱਖ ਕੌਮ ਹਰੇਕ ਧਰਮ ਦਾ ਦਿਲੋਂ ਸਤਿਕਾਰ ਕਰਦੀ ਹੈ, ਪਰ ਸਰਬ-ਸਾਂਝੀਵਾਲਤਾ ਦੇ ਪ੍ਰਤੀਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।ਉਨ੍ਹਾਂ ਕਿਹਾ ਕਿ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੀਆਂ ਹੋਈਆਂ ਹਨ।ਇਸ ਘਟਨਾ ਨਾਲ ਦੇਸ਼-ਵਿਦੇਸ਼ ਵਿੱਚ ਬੈਠੇ ਸਿੱਖਾਂ ਵਿੱਚ ਭਾਰੀ ਰੋਸ ਤੇ ਰੋਹ ਹੈ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply