ਅੰਮ੍ਰਿਤਸਰ, 19 ਜੁਲਾਈ (ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਉਤਰੀ ਦੀ ਵਾਰਡ ਨੰ. 13 ‘ਚ ਪੈਂਦੇ ਇਲਾਕਿਆਂ ਵਿੱਚ 30 ਲੱਖ ਰੁਪਏ ਦੀ ਲਾਗਤ ਦੇ ਸਿਵਲ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ।ਮੇਅਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਨਿਗਮ ਵਲੋਂ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਦੀਆਂ ਸਾਰੀਆਂ ਵਾਰਡਾਂ ਵਿਚ ਕਰੋੜਾਂ ਰੁਪਏ ਦੇ ਵਿਕਾਸ ਦੇ ਕੰਮ ਮੁਕੰਮਲ ਕਰ ਦਿੱਤੇ ਗਏ ਹਨ, ਜਿਨ੍ਹਾਂ ਵਾਰਡਾਂ ਵਿਚ ਕੁੱਝ ਕੰਮ ਹੋਣ ਵਾਲੇ ਹਨ, ਉਹ ਵੀ ਸਮਾਂ ਰਹਿੰਦੇ ਮੁਕੰਮਲ ਕਰ ਲਏ ਜਾਣਗੇ।ਮੇਅਰ ਰਿੰਟੂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਾਸੀਆਂ ਦੀਆਂ ਉਮੀਦਾਂ ‘ਤੇ ਖਰਾ ਉਤਰੇਗੀ ਅਤੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਗਏ ਹਨ ਸ਼ਤ-ਪ੍ਰਤੀਸ਼ਤ ਪੂਰੇ ਕੀਤੇ ਜਾਣਗੇ।ਮੇਅਰ ਨੇ ਕਿਹਾ ਕਿ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਮਿਲ ਰਿਹਾ ਹੈ ਅਤੇ ਸਾਰੇ ਕੰਮ ਬਿਨ੍ਹਾਂ ਖੱਜ਼ਲ ਖੁਆਰੀ ਤੋਂ ਹੋ ਰਹੇ ਹਨ।ਇਲਾਕਾ ਨਿਵਾਸੀਆਂ ਵਲੋਂ ਮੇਅਰ ਕਰਮਜੀਤ ਸਿੰਘ ਅਤੇ ਇਲਾਕਾ ਕੌਂਸਲਰ ਪ੍ਰਿਅੰਕਾ ਸ਼ਰਮਾ ਦਾ ਕਰਵਾਏ ਗਏ ਵਿਕਾਸ ਦੇ ਕੰਮਾਂ ਲਈ ਧੰਨਵਾਦ ਕੀਤਾ ਗਿਆ।
ਇਸ ਮੌਕੇ ਰਿਤੇਸ਼ ਸ਼ਰਮਾ, ਪ੍ਰਵੀਨ ਕੁਮਾਰ, ਹੀਰਾ, ਨਗਰ ਨਿਗਮ ਦੇ ਅਧਿਕਾਰੀ ਅਤੇ ਕਾਫੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …