Tuesday, October 8, 2024

ਬੇਰੁਜ਼ਗਾਰ ਬੀ.ਐਡ ਟੈਟ ਪਾਸ ਅਧਿਆਪਕ ਯੂਨੀਅਨ 22 ਜੁਲਾਈ ਦੀ ਮੀਟਿੰਗ ਤੋਂ ਆਸਵੰਦ

ਸੰਗਰੂਰ, 19 ਜੁਲਾਈ (ਜਗਸੀਰ ਲੌਂਗੋਵਾਲ) – ਕਾਂਗਰਸ ਵਾਂਗ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਬੇਰੁਜ਼ਗਾਰਾਂ ਨੂੰ ਲਾਰੇ ਲਗਾ ਕੇ ਸਮਾ ਟਪਾ ਰਹੀ ਹੈ, ਬੇਰੁਜ਼ਗਾਰ ਬੀ.ਐਡ ਟੈਟ ਪਾਸ ਅਧਿਆਪਕ ਯੂਨੀਅਨ ਵਲੋਂ 13 ਜੁਲਾਈ ਨੂੰ ਮੁੱਖ ਮੰਤਰੀ ਦੀ ਸਥਾਨਕ ਕੋਠੀ ਅੱਗੇ ਕੀਤੇ ਜ਼ੋਰਦਾਰ ਘਿਰਾਓ ਮੌਕੇ 19 ਜੁਲਾਈ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਦਿੱਤੀ ਪੈਨਲ ਮੀਟਿੰਗ 19 ਦੀ ਬਜ਼ਾਏ 22 ਜੁਲਾਈ ਕਰ ਦਿੱਤੀ ਗਈ ਹੈ।ਹੁਣ ਜੇਕਰ 22 ਜੁਲਾਈ ਨੂੰ ਵੀ ਮੀਟਿੰਗ ਨਾ ਕੀਤੀ ਜਾਂ ਫੇਰ ਬੇਰੁਜ਼ਗਾਰਾਂ ਦੀਆਂ ਮੰਗਾਂ 4161 ਮਾਸਟਰ ਕੇਡਰ ਦੀਆਂ ਅਸਾਮੀਆਂ ਵਿੱਚ ਵਾਧਾ ਅਤੇ ਜਲਦੀ ਪਾਰਦਰਸ਼ੀ ਲਿਖਤੀ ਪ੍ਰੀਖਿਆ ਨਾ ਰੱਖੀ ਗਈ ਤਾਂ ਆਉਂਦੇ ਦਿਨਾਂ ਵਿਚ ਮੁੱਖ ਮੰਤਰੀ ਦੀ ਕੋਠੀ ਦਾ ਜ਼ਬਰਦਸਤ ਘਿਰਾਓ ਕੀਤਾ ਜਾਵੇਗਾ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਪ੍ਰੈਸ ਬਿਆਨ ਰਾਹੀਂ ਕੀਤਾ ।
              ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਆਖਰੀ ਦਿਨ 8 ਜਨਵਰੀ ਨੂੰ ਮਾਸਟਰ ਕੇਡਰ ਲਈ ਮਹਿਜ਼ 4161 ਅਸਾਮੀਆਂ ਦਾ ਇਸ਼ਤਿਹਾਰ ਚੋਣ ਜ਼ਾਬਤੇ ਤੋਂ ਕੱਝ ਮਿੰਟ ਪਹਿਲਾਂ ਜਾਰੀ ਕੀਤਾ ਸੀ ਤੇ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨੇ ਵਿਧਾਨ ਸਭਾ ਚੋਣਾਂ ਮੌਕੇ ਬੇਰੁਜ਼ਗਾਰਾਂ ਨਾਲ ਅਸਾਮੀਆਂ ਵਿੱਚ ਵਾਧਾ ਕਰਨ, ਖਾਸ ਕਰਕੇ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਦੀਆਂ ਨਾ ਮਾਤਰ 1407 ਅਸਾਮੀਆਂ ਵਿੱਚ ਵਾਧਾ ਕਰਕੇ ਜਲਦੀ ਲਿਖਤੀ ਪ੍ਰੀਖਿਆ ਲੈਣ ਦਾ ਭਰੋਸਾ ਦਿੱਤਾ ਸੀ।ਜਿਹੜਾ ਕਿ ਕਰੀਬ ਚਾਰ ਮਹੀਨੇ ਤੋਂ ਵਫਾ ਨਹੀਂ ਹੋ ਰਿਹਾ।ਉਹਨਾਂ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸਾਸ਼ਨ ਦੇਣ ਦੇ ਦਮਗਜ਼ੇ ਮਾਰਨ ਵਾਲੀ ਸਰਕਾਰ ਦੇ ਸਾਸ਼ਨ ਵਿੱਚ ਵੱਡੇ ਵੱਡੇ ਘਪਲੇ ਹੋਣ ਦੇ ਸ਼ੰਕੇ ਹਨ।ਉਹਨਾ ਲਿਖਤੀ ਪ੍ਰੀਖਿਆ ਸਾਫ਼ ਸੁਥਰੇ ਢੰਗ ਨਾਲ ਲੈਣ ਦੀ ਮੰਗ ਵੀ ਕੀਤੀ।
                ਇਸ ਮੌਕੇ ਅਮਨ ਸੇਖਾ, ਗਗਨਦੀਪ ਕੌਰ, ਸੰਦੀਪ ਸਿੰਘ ਗਿੱਲ, ਬਲਕਾਰ ਸਿੰਘ ਮਾਘਾਣੀਆਂ, ਗੁਰਪ੍ਰੀਤ ਸਿੰਘ ਪੱਕਾ, ਬਲਰਾਜ ਸਿੰਘ ਫਰੀਦਕੋਟ, ਮੁਨੀਸ਼ ਫ਼ਾਜ਼ਿਲਕਾ, ਰਛਪਾਲ ਸਿੰਘ ਜਲਾਲਾਬਾਦ, ਹਰਪ੍ਰੀਤ ਸਿੰਘ ਫਿਰੋਜ਼ਪੁਰ, ਕੁਲਵੰਤ ਸਿੰਘ ਲੌਂਗੋਵਾਲ ਆਦਿ ਹਾਜ਼ਰ ਸਨ।

Check Also

ਸਪੀਕਰ ਸੰਧਵਾਂ ਦੀਵਾਨ ਦੀ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਸੁਆਗਤੀ ਕਮੇਟੀ ਦੇ ਚੇਅਰਮੈਨ ਹੋਣਗੇ

ਅੰਮ੍ਰਿਤਸਰ, 8 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ, …