Friday, March 6, 2026

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ – ਮੈਨੇਜਰ

PPN0212201420

ਅੰਮ੍ਰਿਤਸਰ, 2 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇੇ ਭਗਤ ਸੈਣ ਜੀ ਦਾ ਜਨਮ ਦਿਹਾੜਾ 6-12-2014 ਨੂੰ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।
ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈਸ ਰਿਲੀਜ਼ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਸਿੱਖ ਗੁਰੂ ਸਾਹਿਬਾਨ, ਭਗਤ ਸਾਹਿਬਾਨ ਤੇ ਸ਼ਹੀਦਾਂ ਦੇ ਦਿਹਾੜੇ ਸ਼ਰਧਾ-ਭਾਵਨਾ ਨਾਲ ਮਨਾਉਂਦੀ ਹੈ।ਇਸੇ ਭਾਵਨਾ ਤਹਿਤ ਭਗਤ ਸੈਣ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।ਇਸ ਸਬੰਧੀ 6 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 9:30 ਵਜੇ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਪਾਏ ਜਾਣਗੇ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਸਮੂਹ ਸੰਗਤਾਂ ਨੂੰ ਅਪੀਲ ਹੈ ਕਿ ਭਗਤ ਸੈਣ ਜੀ ਦੇ ਜਨਮ ਦਿਹਾੜੇ ਮੌਕੇ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫ਼ਲਾ ਕਰਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply