Tuesday, June 23, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ 50 ਯੂਨੀਵਰਸਿਟੀਆਂ ਦੇ “ਈਲਾਈਟ ਕਲੱਬ” ‘ਚ ਸ਼ਾਮਲ ਹੋਣਾ ਗੌਰਵਮਈ – ਮੰਚ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਮਨਮੋਹਣ ਸਿੰਘ ਬਰਾੜ, ਇੰਜ. ਹਰਜਾਪ ਸਿੰਘ ਔਜਲਾ, ਪ੍ਰਧਾਨ ਹਰਦੀਪ ਸਿੰਘ ਚਾਹਲ, ਜਨਰਲ ਸਕੱਤਰ ਰਾਜਵਿੰਦਰ ਸਿੰਘ ਗਿੱਲ ਅਤੇ ਹੋਰ ਕਾਰਜ਼ਕਾਰਨੀ ਮੈਂਬਰਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੌਮੀ ਪੱਧਰ ਦੀਆਂ ਉਚਤਮ ਦਰਜ਼ਾ ਪ੍ਰਾਪਤ 50 ਯੂਨੀਵਰਸਿਟੀਆਂ ਦੀ ਸੂਚੀ ਵਿੱਚ 44ਵਾਂ ਨੰਬਰ ਹਾਸਲ ਕਰਨ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਯੂਨੀਵਰਸਿਟੀ ਦੇ ਵਿਦਵਾਨ ਅਤੇ ਕੁਸ਼ਲ ਪ੍ਰਬੰਧਕ ਉੱਪ-ਕੁਲਪਤੀ ਡਾ. ਜਸਪਾਲ ਸਿੰਘ ਸੰਧੂ, ਰਜਿਸਟਰਾਰ ਕਰਨਬੀਰ ਸਿੰਘ ਕਾਹਲੋਂ ਅਤੇ ਯੂਨੀਵਰਸਿਟੀ ਦੇ ਸਮੁੱਚੇ ਅਕਾਦਮਿਕ ਅਮਲੇ ਨੂੰ ਮੁਬਾਰਕਬਾਦ ਵੀ ਦਿੱਤੀ।ਨੈਸ਼ਨਲ ਇੰਸਟੀਚਿਊਸ਼ਨਲ ਰੈੰਕਿੰਗ ਫਰੇਮਵਰਕ 2022 ਵਿੱਚ ਉੱਤਰੀ ਭਾਰਤ ਦੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਰਾਜਸਥਾਨ ਰਾਜਾਂ ਵਿੱਚ ਕੇਵਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਇਹ ਮਾਣਮੱਤਾ ਰੁੱਤਬਾ ਹਾਸਲ ਕੀਤਾ ਹੈ।ਪਿਛਲੇ ਵਰ੍ਹੇ ਯੂਨੀਵਰਸਿਟੀ ਦਾ 53ਵਾਂ ਰੈਂਕ ਸੀ।ਇਸ ਤੋਂ ਪਹਿਲਾਂ ਸਾਇੰਟਿਫਿਕ ਇੰਡੈਕਸ-2022 ਵਿੱਚ 2146 ਯੂਨੀਵਰਸਿਟੀਆਂ ਵਿਚੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 19 ਵਾਂ ਗੌਰਵਮਈ ਸਥਾਨ ਹਾਸਲ ਕੀਤਾ ਹੈ।
                  ਆਗੂਆਂ ਨੇ ਕਿਹਾ ਕਿ ਜਦੋਂ ਡਾ. ਜਸਪਾਲ ਸਿੰਘ ਸੰਧੂ ਨੇ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਦਾ ਅਹੁੱਦਾ ਸੰਭਾਲਿਆ ਸੀ, ਯੂਨੀਵਰਸਿਟੀ ਸਿਰ 23 ਕਰੋੜ ਰੁਪਏ ਦਾ ਕਰਜ਼ਾ ਸੀ, ਜਦਕਿ ਵਰਤਮਾਨ ਸਮੇਂ ਯੂਨੀਵਰਸਿਟੀ ਦੇ ਖਾਤਿਆਂ ਵਿੱਚ 27 ਕਰੋੜ ਰੁਪਏ ਜਮ੍ਹਾਂ ਹਨ।ਇਸੇ ਸਮੇਂ ਦੌਰਾਨ ਯੂਨੀਵਰਸਿਟੀ ਵਿੱਚ 20 ਨਵੇਂ ਵਿੱਦਿਅਕ ਕੋਰਸ ਸ਼ੁਰੂ ਕੀਤੇ ਗਏ, ਜਿਨ੍ਹਾਂ ਵਿਚੋਂ 90 ਫੀਸਦੀ ਸਫਲ ਰਹੇ ਹਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …