Wednesday, October 7, 2026

ਅੰਮ੍ਰਿਤਸਰ ਵਿਕਾਸ ਮੰਚ ਵਲੋਂ ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀਆਂ ਬਣਾਉਣ ਦੀ ਮੰਗ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿਕਾਸ ਮੰਚ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਕ ਈਮੇਲ ਭੇਜ ਕੇ ਜਿਲ੍ਹਾ ਸ਼ਿਕਾਇਤ

ਨਿਵਾਰਨ ਕਮੇਟੀਆਂ ਬਣਾਉਣ ਦੀ ਮੰਗ ਕੀਤੀ ਹੈ।ਮੰਚ ਦੇ ਪ੍ਰਧਾਨ ਹਰਦੀਪ ਸਿੰਘ ਚਾਹਲ ਤੇ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਕਿਹਾ ਤਕਰੀਬਨ ਨਵੀਂ ਸਰਕਾਰ ਬਣੀ ਨੂੰ ਚਾਰ ਮਹੀਨੇ ਹੋ ਗਏ ਹਨ, ਪਰ ਅਜੇ ਤੀਕ ਸ਼ਿਕਾਇਤ ਨਿਵਾਰਨ ਕਮੇਟੀਆਂ ਨਹੀਂ ਬਣਾਈਆਂ ਗਈਆਂ।ਜਿਸ ਕਰਕੇ ਲੋਕਾਂ ਦੇ ਕਈ ਮਸਲੇ ਲਟਕ ਰਹੇ ਹਨ, ਜਿਨ੍ਹਾਂ ਨੂੰ ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀਆਂ ਸੌਖਿਆਂ ਹੱਲ ਕਰ ਸਕਦੀਆਂ ਹਨ।ਉਨ੍ਹਾਂ ਨੇ ਅੰਮ੍ਰਿਤਸਰ ਵਿਕਾਸ ਮੰਚ ਵਰਗੀਆਂ ਰਜਿ. ਸਮਾਜ ਸੇਵੀ ਸੰਸਥਾਵਾਂ ਦੇ ਪ੍ਰਧਾਨਾਂ ਨੂੰ ਵੀ ਇਨ੍ਹਾਂ ਕਮੇਟੀਆਂ ਵਿਚ ਸ਼ਾਮਿਲ ਕਰਨ ਦੀ ਮੰਗ ਕੀਤੀ ਹੈ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …