Wednesday, December 6, 2023

ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਬਦ ਕੀਰਤਨ ਤੇ ਸੁਖਮਨੀ ਸਾਹਿਬ ਦੇ ਪਾਠ

ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਗੁ: ਮੱਲ ਅਖਾੜਾ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਨੂੰ ਸਮਰਪਿਤ ਅੰਮ੍ਰਿਤਸਰ ਦੀਆਂ ਸਮੂਹ ਸੇਵਾ ਸੁਸਾਇਟੀਆਂ ਵਲੋਂ ਲਗਾਤਾਰ ਚੱਲ ਰਹੇ ਸੁਖਮਨੀ ਸਾਹਿਬ ਦੇ ਪਾਠ ਜਾਪ ਤੇ ਸ਼ਬਦ ਕੀਰਤਨ ਤਿੰਨ ਜੱਥਿਆਂ ਨੇ ਸਮੂਹਿਕ ਤੌਰ ‘ਤੇ ਕੀਤੇ।ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਚੌਂਕ ਮੰਨਾ ਸਿੰਘ, ਮੀਰੀ ਪੀਰੀ ਇਸਤਰੀ ਸਤਿਸੰਗ ਸਭਾ ਕੋਟ ਆਤਮਾ ਰਾਮ ਅਤੇ ਗੁਰਦਆਰਾ ਸਿੰਘ ਸਭਾ ਪ੍ਰਤਾਪ ਨਗਰ ਤੋਂ ਬੀਬੀਆਂ ਦੇ ਵੱਡੇ ਜਥੇ ਨੇ ਹਾਜ਼ਰੀ ਲਵਾ ਕੇ ਗੁਰੂ ਜਸ ਗਾਇਨ ਕੀਤਾ।
              ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਪ੍ਰੇਰਨਾ ਸਦਕਾ ਇਸ ਪਾਵਨ ਅਸਥਾਨ ‘ਤੇ ਕੀਰਤਨ ਤੇ ਸੁਖਮਨੀ ਸਾਹਿਬ ਦੇ ਪਾਠ ਹੋ ਰਹੇ ਹਨ।ਉਨ੍ਹਾਂ ਕਿਹਾ 24 ਜੁਲਾਈ ਨੂੰ ਐਤਵਾਰ ਨੂੰ ਸ੍ਰੀ ਗੁਰੂ ਰਾਮਦਾਸ ਸੁਖਮਨੀ ਸੇਵਾ ਸੁਸਾਇਟੀ ਪੁਰਸ਼ਾਂ ਦੇ ਪੰਜ ਜਥੇ ਸ਼ਬਦ ਕੀਰਤਨ ਤੇ ਪਾਠ ਕਰਨਗੇ।ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਅਮਰੀਕ ਸਿੰਘ ਵਲੋਂ ਸਨਪਾਤੀ ‘ਤੇ ਬੀਬੀ ਗੁਰਚਰਨ ਕੌਰ ਅਤੇ ਬੀਬੀ ਬਲਬੀਰ ਕੌਰ ਤੇ ਬੀਬੀ ਹਰਜੀਤ ਕੌਰ ਨੂੰ ਸਿਰਪਾਓ ਭੇਟ ਕੀਤੇ ਗਏ।ਬੁੱਢਾ ਦਲ ਵਲੋਂ ਠੰਡੇ ਮਿੱਠੇ ਜਲ ਅਤੇ ਚਾਹ ਮੱਠੀਆਂ ਦੇ ਲੰਗਰ ਲਾਏ ਗਏ।

Check Also

ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਨ ਮੌਕੇ ਉਚ ਪੱੱਧਰੀ ਸਮਾਗਮ ਸਮਾਪਤ

ਅੰਮ੍ਰਿਤਸਰ, 6 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਭਾਈ ਵੀਰ ਸਿੰਘ ਨੂੰ ਆਧੁਨਿਕ ਪੰਜਾਬੀ ਸਾਹਿਤ ਦੇ …