Wednesday, December 6, 2023

ਪਬਲਿਕ ਸਥਾਨਾਂ ‘ਤੇ ਸਿਗਰਟਨੋਸ਼ੀ ਸਜ਼ਾ ਤੇ ਜੁਰਮਾਨੇ ਯੋਗ ਅਪਰਾਧ – ਡਾ. ਚਰਨਜੀਤ ਸਿੰਘ

ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਆਜ਼ਾਦੀ ਕਾ ਅੰਮ੍ਰਿਤ ਮਹਾਹੋਸਤਵ ਨੂੰ ਸਮਰਪਿਤ ਤੰਬਾਕੂ ਮੁਕਤ ਪੰਜਾਬ ਮੁਹਿੰਮ ਤਹਿਤ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਅੱਜ ਡੀ.ਡੀ.ਐਚ.ਓ ਕਮ ਜਿਲਾ੍ਹ ਨੋਡਲ ਅਫਸਰ ਐਨ.ਟੀ.ਸੀ.ਪੀ ਡਾ. ਜਗਨਜੋਤ ਕੌਰ ਵਲੋਂ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ।ਜਿਸ ਵਿੱਚ ਡਿਪਟੀ ਐਮ.ਈ.ਆਈ.ਓ ਅਮਰਦੀਪ ਸਿੰਘ, ਏ.ਐਮ.ਓ ਪਵਨ ਕੁਮਾਰ, ਐਸ.ਆਈ ਬਲਵਿੰਦਰ ਸਿੰਘ, ਐਸ.ਆਈ ਪਰਮਜੀਤ ਸਿੰਘ, ਰਸ਼ਪਾਲ ਸਿੰਘ ਅਤੇ ਅਵਤਾਰ ਸਿੰਘ ਸ਼ਾਮਲ ਸਨ।ਇਸ ਟੀਮ ਵਲੋਂ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿੱਚ ਲਗਭਗ 17 ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ।ਜਿਸ ਦੌਰਾਬ ਟੇਲਰ ਰੋਡ, ਮਾਲ ਰੋਡ, ਕਰਿਸਟਲ ਚੌਂਕ, ਸ਼ਿਵਾਲਾ ਭਾਈਆਂ ਅਤੇ ਸ਼ਿਵਾਲਾ ਫਾਟਕ ਦੇ ਨੇੜੇ ਦੇ ਇਲਾਕਿਆਂ ਵਿੱਚ 12 ਦੁਕਾਨਦਾਰਾਂ ਦੇ ਮੌਕੇ ‘ਤੇ ਚਲਾਨ ਕੱਟੇ ਗਏ ਅਤੇ ਪਬਲਿਕ ਸਥਾਨਾਂ ‘ਤੇ ਸਿਗਰਟ ਪੀਣ ਵਾਲੇ 6 ਲੋਕਾਂ ਦੇ ਜੁਰਮਾਨਾਂ ਚਲਾਨ ਕੀਤੇ।ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਤੰਬਾਕੂ ਵਿਕ੍ਰੇਤਾ ਬਿਨਾਂ ਮਾਪਦੰਡ ਵਾਲਾ ਤੰਬਾਕੂ ਸਮਾਨ (ਇਮਪੋਰਟਿਡ ਸਿਗਰਟ) ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਧਾਰਾ 20 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਉਨਾਂ ਕਿਹਾ ਕਿ ਪਬਲਿਕ ਸਥਾਨਾਂ ‘ਤੇ ਸਿਗਰਟਨੋਸ਼ੀ ਕਰਨਾਂ ਅਤੇ ਖੁੱਲੀ ਸਿਗਰਟ ਵੇਚਣਾ ਵੀ ਸਜ਼ਾ ਤੇ ਜੁਰਮਾਨੇ ਯੋਗ ਅਪਰਾਧ ਹੈ।

Check Also

ਭਾਜਪਾ ਦੀ ਜਿੱਤ ਦੀ ਖੁਸ਼ੀ ‘ਚ ਵਰਕਰਾਂ ਨੇ ਵੰਡੇ ਲੱਡੂ

ਭੀਖੀ, 6 ਦਸੰਬਰ (ਕਮਲ ਜ਼ਿੰਦਲ) – ਭਾਜਪਾ ਦੀ ਤਿੰਨ ਰਾਜਾਂ ਵਿੱਚ ਸਰਕਾਰ ਬਣਨ ‘ਤੇ ਬੀ.ਜੇ.ਪੀ …