ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਵਲੋਂ ਆਪਣੇ ਹੈਡ ਕੁਆਟਰ ਕਬੀਰ ਪਾਰਕ ਵਿਖੇ ਵੱਖ-ਵੱਖ ਸਕੂਲਾਂ ਦੇ ਮੁੱਖ ਅਧਿਆਪਕਾਂ ਨਾਲ ਬੈਠਕ ਕੀਤੀ ਗਈ।ਕਰਨਲ ਵੀ.ਕੇ ਪੂੰਡੀਰ ਨੇ ਇਸ ਦੌਰਾਨ ਐਨ.ਸੀ.ਸੀ ਦੇ ਇੰਸਟਰਕਟਰਾਂ ਨੂੰ ਸਕੂਲਾਂ ਵਲੋਂ ਆ ਰਹੀਆਂ ਮੁਸ਼ਕਲਾਂ ਸਬੰਧੀ ਜਾਣੂ ਕਰਵਾਇਆ।ਸਕੂਲਾਂ ਦੇ ਮੁੱਖ ਅਧਿਆਪਕਾਂ ਨੇ ਕਰਨਲ ਵੀ.ਕੇ ਪੂੰਡੀਰ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ‘ਚ ਉਹ ਐਨ.ਸੀ.ਸੀ ਨੂੰ ਪੂਰਨ ਸਹਿਯੋਗ ਦੇਣਗੇ।ਇਸ ਮੌਕੇ ਕਰਨਲ ਆਰ.ਐਨ ਸਿਨਹਾ, ਸੂਬੇਦਾਰ ਗੁਰਪ੍ਰੀਤ ਸਿੰਘ, ਬੀ.ਐਚ.ਐਮ ਕੁਲਦੀਪ ਸਿੰਘ, ਨਾਇਬ ਸੂਬੇਦਾਰ ਜੋਗਿੰਦਰ ਸਿੰਘ, ਸੂਬੇਦਾਰ ਕੁਲਦੀਪ ਸਿੰਘ ਸਮੇਤ ਵੱਡੀ ਗਿਣਤੀ ‘ਚ ਸਕੂਲ ਅਧਿਆਪਕ ਮੌਜ਼ੂਦ ਰਹੇ।
Check Also
ਵਿਧਾਇਕ ਨਿੱਜ਼ਰ ਨੇ ਅਸਿਸਟੈਂਟ ਫੂਡ ਕਮਿਸ਼ਨਰ ਨੂੰ ਕੀਤੀ ਤਾੜਨਾ
ਮੇਰੇ ਹਲਕੇ ‘ਚ ਮਿਲਾਵਟੀ ਸਮਾਨ ਵੇਚਣ ਵਾਲਿਆਂ ਵਿਰੁੱਧ ਕਰੋ ਸਖਤ ਕਾਰਵਾਈ ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ …