Wednesday, May 22, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਦੇ ਵਿਦਿਆਰਥੀਆਂ ਨੇ ਸ਼ੂਟਿੰਗ ਵਰਲਡ ਕੱਪ ‘ਚ ਜਿੱਤੇ 3 ਮੈਡਲ

ਅੰਮ੍ਰਿਤਸਰ, 20 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਵਿਭਾਗ ਦੇ ਵਿਦਿਆਰਥੀ ਐਸ਼ਵਰਿਆ ਪ੍ਰਤਾਪ ਸਿੰਘ ਤੋਮਰ ਅਤੇ ਆਸ਼ੀ ਚੋਕਸੀ ਨੇ ਚਾਂਗਵੋਨ ਕੋਰੀਆ ਵਿਖੇ ਆਈ.ਐਸ.ਐਸ.ਐਫ ਸੀਨੀਅਰ ਸ਼ੂਟਿੰਗ ਵਿਸ਼ਵ ਕੱਪ ਵਿਚ 3 ਮੈਡਲ ਜਿੱਤ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।ਇਸ ਵਿਚ ਐਸ਼਼ਵਰਿਆ ਪ੍ਰਤਾਪ ਸਿੰਘ ਤੋਮਰ ਨੇ ਗੋਲਡ ਤੇ ਸਿਲਵਰ, ਆਸ਼ੀ ਚੋਕਸੀ ਨੇ ਕਾਂਸੀ ਦੇ ਮੈਡਲ ਹਾਸਲ ਕੀਤੇ ਹਨ।ਇਹ ਜਾਣਕਾਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਸਪੋਰਟਸ ਦੇ ਟੀਚਰ ਇੰਚਾਰਜ ਡਾ. ਅਮਨਦੀਪ ਸਿੰਘ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਭਾਰਤ ਦੇ ਐਸ਼ਵਰਿਆ ਪ੍ਰਤਾਪ ਸਿੰਘ ਤੋਮਰ ਨੇ ਪੁਰਸ਼ਾਂ ਦੀ ਵਿਅਕਤੀਗਤ 50 ਮੀਟਰ ਰਾਈਫਲ ਥ੍ਰੀ ਪੋਜੀਸ਼ਨਜ਼ ਵਿੱਚ ਗੋਲਡ ਮੈਡਲ ਅਤੇ ਪੁਰਸ਼ ਟੀਮ 50 ਮੀਟਰ ਰਾਈਫਲ ਥ੍ਰੀ ਪੋਜ਼ੀਸ਼ਨ ਮੁਕਾਬਲਿਆਂ ਵਿੱਚ ਸਿਲਵਰ ਮੈਡਲ ਜਿੱਤਿਆ ਅਤੇ ਆਸ਼ੀ ਚੋਕਸੀ ਨੇ ਮਹਿਲਾ ਟੀਮ 50 ਮੀਟਰ ਥ੍ਰੀ ਪੋਜ਼ੀਸ਼ਨ ਈਵੈਂਟ ਵਿੱਚ ਕਾਂਸੀ ਦਾ ਤਗਮਾ ਜਿੱਤਆ।9 ਜੁਲਾਈ ਤੋਂ ਸ਼ੁਰੂ ਹੋਏ ਵਿਸ਼ਵ ਕੱਪ ਦੀ ਸਮਾਪਤੀ ਅੱਜ 21 ਜੁਲਾਈ ਨੂੰ ਚਾਂਗਵੋਨ ਕੋਰੀਆ ਵਿਖੇ ਹੋਵੇਗੀ।
                  ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧ ਨੇ ਇਸ ਵੱਡੀ ਪ੍ਰਾਪਤੀ `ਤੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਲਗਾਤਾਰ ਅਤੇ ਅਣਥੱਕ ਮਿਹਨਤ ਆਪਣੇ ਨਿਸ਼ਾਨੇ ਪ੍ਰਾਪਤ ਜ਼ਰੂਰ ਪ੍ਰਾਪਤ ਕਰਦੀ ਹੈ।ਉਨ੍ਹਾਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਹੋਰ ਸਫਲਤਾ ਹਾਸਲ ਕਰਨ ਦੀ ਪ੍ਰੇਰਨਾ ਵੀ ਦਿੱਤੀ।ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ, ਪ੍ਰੋ. ਸਰਬਜੋਤ ਸਿੰਘ ਬਹਿਲ, ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ, ਪ੍ਰੋ. ਹਰਦੀਪ ਸਿੰਘ, ਓ.ਐਸ.ਡੀ ਟੂ ਵਾਇਸ ਚਾਂਸਲਰ ਅਤੇ ਪ੍ਰੋ. ਅਨੀਸ਼ ਦੂਆ, ਡੀਨ ਵਿਦਿਆਰਥੀ ਭਲਾਈ ਨੇ ਇਨ੍ਹਾਂ ਵਿਦਿਆਰਥੀਆਂ ਦੇ ਵਧੀਆ ਪ੍ਰਦਰਸ਼ਨ ਅਤੇ ਇਸ ਅਹਿਮ ਪ੍ਰਾਪਤੀ `ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ।ਯੂਨੀਵਰਸਿਟੀ ਦੇ ਡਾਇਰੈਕਟਰ ਖੇਡਾਂ, ਡਾ. ਸੁਖਦੇਵ ਸਿੰਘ, ਸਹਾਇਕ ਡਾਇਰੈਕਟਰ ਖੇਡਾਂ, ਡਾ. ਕੰਵਰ ਮਨਦੀਪ ਸਿੰਘ, ਸ਼ੂਟਿੰਗ ਕੋਚ ਰਾਜਵਿੰਦਰ ਕੌਰ ਅਤੇ ਸਟਾਫ ਮੈਂਬਰ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਵੀ ਵਧੀਆ ਪ੍ਰਦਰਸ਼ਨ ਕਰਕੇ ਯੂਨੀਵਰਸਿਟੀ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨ ਦੀ ਪ੍ਰੇੇਰਨਾ ਦਿੱਤੀ।

Check Also

23 ਮਈ ਤੋਂ ਈ.ਵੀ.ਐਮ ਅਤੇ ਵੀ.ਵੀ.ਪੈਟ ਦੀ ਕਮਸ਼ਿਨਿੰਗ ਦਾ ਕੰਮ ਸ਼ੁਰੂ- ਜਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਲੋਕ ਸਭਾ ਚੋਣਾ-2024 ਦੇ ਸੱਤਵੇਂ ਗੇੜ ‘ਚ ਪੰਜਾਬ ਵਿੱਚ …