Tuesday, December 5, 2023

ਮਾਲ ਰੋਡ ਸਕੂਲ ਦੀਆਂ ਖਿਡਾਰਨਾਂ ਨੂੰ ਸਪੋਰਟਸ ਬੈਗ ਤੇ ਪਾਣੀ ਦੀਆਂ ਬੋਤਲਾਂ ਵੰਡੀਆਂ

ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੁਦਨ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਦੀਆਂ ਬਾਸਕਿਟਬਾਲ, ਕਬੱਡੀ, ਜਿਮਨਾਸਟਿਕ, ਨੈਟਬਾਲ, ਕੁਸ਼ਤੀ, ਕ੍ਰਿਕੇਟ ਆਦਿ ਟੀਮਾਂ ਦੀਆਂ ਹੋਣਹਾਰ ਖਿਡਾਰਨਾਂ ਲਈ ਪਾਣੀ ਦੀਆਂ ਬੋਤਲਾਂ ਅਤੇ ਵਧੀਆ ਸਪੋਰਟ ਬੈਗ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਵਲੋਂ ਸੌੰਪੇ ਗਏ।ਉਨ੍ਹਾਂ ਦੱਸਿਆ ਕਿ ਇਸ ਸਕੂਲ ਦੀਆਂ ਵਿਦਿਆਰਥਣਾਂ ਵੱਖ-ਵੱਖ ਖੇਡਾਂ ਵਿੱਚ ਇੰਟਰਨੈਸ਼ਨਲ, ਨੈਸ਼ਨਲ ਅਤੇ ਸਟੇਟ ਪੱਧਰ ਦੀਆਂ ਖਿਡਾਰਨਾਂ ਹਨ।ਉਨ੍ਹਾਂ ਖਿਡਾਰਨਾਂ ਲਈ ਲੋੜੀਂਦੇ ਸਮਾਨ ਅਤੇ ਕੋਚਿੰਗ ਸਬੰਧੀ ਹਰ ਢੁੱਕਵਾਂ ਪ੍ਰਬੰਧ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।
               ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੁਦਨ, ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਜੁਗਰਾਜ ਸਿੰਘ ਅਤੇ ਡੀ.ਐਮ (ਸਪੋਰਟਸ) ਕੁਲਜਿੰਦਰ ਸਿੰਘ ਮੱਲ੍ਹੀ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਨਾਲ ਹੀ ਸਕੂਲ ਦੇ ਸਪੋਰਟਸ ਅਧਿਆਪਕਾਂ ਅਮਰਜੀਤ ਸਿੰਘ ਕਾਹਲੋਂ, ਸ੍ਰੀਮਤੀ ਬਲਵਿੰਦਰ ਕੌਰ ਅਤੇ ਸ੍ਰੀਮਤੀ ਜਗਪ੍ਰੀਤ ਕੌਰ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥਣਾਂ ਹਾਜ਼ਰ ਸਨ।

Check Also

ਸਵੀਪ ਮੁਹਿੰਮ ਤਹਿਤ ਬੱਚਿਆਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਦਿੱਤੀ ਜਾਣਕਾਰੀ

ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ …