ਅੰਮ੍ਰਿਤਸਰ, 21 ਜੁਲਾਈ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਲੋਂ ‘ਮਾਪੇ-ਅਧਿਆਪਕ’ ਮਿਲਨੀ ਪ੍ਰੋਗਰਾਮ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਬੱਚਿਆਂ ਦੇ ਉਜ਼ਵਲ ਭਵਿੱਖ ਲਈ ਮਾਪਿਆਂ ਨੂੰ ਬੱਚਿਆਂ ਦੇ ਜੀਵਨ ’ਚ ਆਉਣ ਵਾਲੀਆਂ ਦਿੱਕਤਾਂ ਤੋਂ ਜਾਗਰੂਕ ਕਰਵਾਇਆ।
ਇਸ ਦੌਰਾਨ ਪ੍ਰਿੰ. ਨਾਗਪਾਲ ਨੇ ਮਾਪਿਆਂ ਨੂੰ ਸੰਬੋਧਨ ਕਰਦੇ ਹੋਏ ਬੱਚਿਆਂ ’ਤੇ ਨਿਗਰਾਣੀ ਰੱਖਣ ਅਤੇ ਬੱਚਿਆਂ ਪ੍ਰਤੀ ਮੋਬਾਈਲ ਦੀ ਵਰਤੋਂ ਨੂੰ ਘੱਟ ਕਰਨ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਸ਼ੋਸ਼ਲ ਮੀਡੀਆ ਦੀ ਦੁਰਵਰਤੋਂ ਤੋਂ ਪੈਦਾ ਹੋਣ ਵਾਲੀਆਂ ਹਾਨੀਆਂ ਤੋਂ ਬਚਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਪਿੱਛਲੇ ਕੁੱਝ ਸਮੇਂ ਦੌਰਾਨ ਚੱਲ ਰਹੀ ਮਹਾਂਮਾਰੀ ਕਾਰਨ ਸਕੂਲ ’ਚ ਮੋਬਾਇਲ ਫੋਨ ਸਿੱਖਿਆ ਪ੍ਰਣਾਲੀ ’ਚ ਇੱਕ ਅਹਿਮ ਹਿੱਸਾ ਬਣ ਗਿਆ ਸੀ।ਇਸ ਕਾਰਨ ਮਾਪਿਆਂ ਨੇ ਤੰਗ ਹੋ ਕੇ ਵਿਦਿਆਰਥੀਆਂ ਨੂੰ ਮੋਬਾਇਲ ਫੋਨ ਮੁਹੱਈਆ ਕਰਵਾਏ ਗਏ ਤਾਂ ਜੋ ਬੱਚਿਆਂ ਦੀ ਪੜਾਈ ਦਾ ਨੁਕਸਾਨ ਨਾ ਹੋ ਸਕੇ।ਪਰ ਦੇਖਣ ’ਚ ਆਇਆ ਹੈ ਕਿ ਕੁੱਝ ਵਿਦਿਆਰਥੀ ਮੋਬਾਇਲ ਫੋਨ ਦੀ ਗਲਤ ਵਰਤੋਂ ਕਰਕੇ ਮਾਪਿਆਂ ਦੀਆਂ ਅੱਖਾਂ ’ਚ ਘੱਟਾ ਪਾ ਰਹੇ ਹਨ ਅਤੇ ਆਪਣਾ ਭਵਿੱਖ ਬਰਬਾਦ ਕਰ ਰਹੇ ਹਨ।ਉਨ੍ਹਾਂ ਮਾਪਿਆਂ ਨੂੰ ਬੱਚਿਆਂ ਨਾਲ ਜਿਆਦਾ ਤੋਂ ਜਿਆਦਾ ਸਮਾਂ ਬਤੀਤ ਕਰਨ ਲਈ ਕਿਹਾ।
ਅਖੀਰ ’ਚ ਪ੍ਰਿੰ. ਨਾਗਪਾਲ ਨੇ ਕਿਹਾ ਕਿ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਮਾਪਿਆਂ ਦੇ ਸਹਿਯੋਗ ਨਾਲ ਕੀਤਾ ਜਾ ਸਕਦਾ ਹੈ।ਇਸ ਸਬੰਧੀ ਉਨ੍ਹਾਂ ਮਾਪਿਆਂ ਤੋਂ ਅਧਿਆਪਕਾਂ ਨੂੰ ਸਹਿਯੋਗ ਕਰਨ ਲਈ ਗੁਜਾਰਿਸ਼ ਕੀਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …