ਸੰਗਰੂਰ, 22 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਨੂੰ ਐਮ.ਐਸ.ਪੀ ਕਮੇਟੀ ਤੋਂ ਬਾਹਰ ਰੱਖਣ ਦੇ ਫੈਸਲੇ ਦੀ ਨਿੰਦਾ ਕਰਦਿਆਂ ਹਰਵਿੰਦਰ ਰਿਸ਼ੀ ਸਤੌਜ ਨੇ ਕਿਹਾ ਕਿ ਸਾਡੇ ਖੇਤੀ ਪ੍ਰਧਾਨ ਸੂਬੇ ਪੰਜਾਬ ਨੂੰ ਐਮ.ਐਸ.ਪੀ ਸਬੰਧੀ ਬਣਾਈ ਗਈ ਕਮੇਟੀ ਵਿਚੋਂ ਬਾਹਰ ਰੱਖ ਕੇ ਕੇਂਦਰ ਸਰਕਾਰ ਸਾਡੇ ਸੂਬੇ ਦੇ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ।ਪਰ ਕੇਂਦਰ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣੀ ਚਾਹੀਦੀ ਹੈ ਕਿ ਦੇਸ਼ ਵਿੱਚ ਹਰੀ ਕ੍ਰਾਂਤੀ ਲੈ ਕੇ ਆਉਣ ਵਾਲੇ ਪੰਜਾਬ ਦੇ ਅਣਖੀ ਅਤੇ ਮਿਹਨਤੀ ਲੋਕ ਆਪਣਾ ਹੱਕ ਚੰਗੀ ਤਰ੍ਹਾਂ ਲੈਣਾ ਜਾਣਦੇ ਹਨ।ਜਿਸ ਦੀ ਤਾਜ਼ਾ ਉਦਾਹਰਣ ਤਿੰਨ ਕਾਲੇ ਖੇਤੀ ਕਨੂੰਨਾਂ ਨੂੰ ਵਾਪਸ ਕਰਵਾਉਣਾ ਹੈ, ਜਿਸ ਨੂੰ ਪੂਰੇ ਸੰਸਾਰ ਨੇ ਵੇਖਿਆ ਹੈ।ਇਸ ਲਈ ਮੋਦੀ ਸਰਕਾਰ ਨੂੰ ਇਸ ਤੇ ਮੁੜ ਤੋ ਵਿਚਾਰ ਕਰਨਾ ਚਾਹੀਦਾ ਹੈ ਅਤੇ ਪੰਜਾਬ ਨੂੰ ਇਸ ਕਮੇਟੀ ਵਿੱਚ ਨੁਮਾਇੰਦਗੀ ਜਰੂਰ ਦੇਣੀ ਚਾਹੀਦੀ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪੀਤੂ ਛਾਹੜ, ਜਸਵੀਰ ਕੌਰ ਸੇਰਗਿੱਲ, ਚਰਨਜੀਤ ਸਿੰਘ ਸੰਗਰੂਰ, ਸਨਦੀਪ ਮਿੱਤਲ ਪਟਿਆਲਾ, ਇੰਦਰਜੀਤ ਫੋਜੀ ਮਾਨਸਾ, ਨਿਰਭੈ ਸਿੰਘ ਚੀਮਾ, ਕੁਲਦੀਪ ਸਿੰਘ ਚੀਮਾ, ਗੁਰਚਰਨ ਸਿੰਘ ਈਲਵਾਲ, ਸ਼ਕਤੀ ਸਿੰਘ ਤੇ ਸੋਨੂੰ ਸਿੰਘ ਵੀ ਮੌਜੂਦ ਸਨ।
Check Also
ਜਨਮ ਦਿਨ ਮੁਬਾਰਕ – ਭੂਮਿਕਾ ਕਾਂਸਲ
ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਚੀਮਾ ਮੰਡੀ ਸੰਗਰੂਰ ਵਾਸੀ ਸੁਰੇਸ਼ ਕਾਂਸਲ ਲਾਡੀ ਪਿਤਾ ਅਤੇ …