Friday, July 4, 2025
Breaking News

ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜ਼ਾ ਰਿਹਾ ਸ਼ਾਨਦਾਰ

ਸੰਗਰੂਰ, 22 ਜੁਲਾਈ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਨਵੀਂ ਦਿੱਲੀ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਦਾ ਨਤੀਜਾ ਇਸ ਵਾਰ ਵੀ 100% ਰਿਹਾ ਹੈ।ਸਕੂਲ ਦੀ ਵਿਦਿਆਰਥਣ ਗਗਨਦੀਪ ਕੌਰ ਨੇ 96%, ਕੇਸ਼ਵ ਗੋਇਲ ਨੇ 95.6% ਤੇ ਜਸਮੀਨ ਕੌਰ ਨੇ 95.4% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ ।
              ਇਸੇ ਤਰ੍ਹਾਂ ਸਕੂਲ ਦੀ ਤਜਿੰਦਰ ਕੌਰ, ਨਿਸ਼ਾਂਤ ਗਰਗ, ਰਵਨੀਤ ਕੌਰ,ਕਰਨਪ੍ਰੀਤ ਸਿੰਘ, ਇੰਦਰਜੀਤ ਕੌਰ, ਗੁਰਕੀਰਤ ਕੌਰ,ਹਰਮਨਦੀਪ ਕੌਰ, ਲਵਪ੍ਰੀਤ ਸਿੰਘ, ਨਵਜੋਤ ਕੌਰ, ਮਹਿਕਦੀਪ ਕੌਰ, ਸਿਮਰਨ, ਨਵਜੋਤ ਕੌਰ, ਮਨਪ੍ਰੀਤ ਕੌਰ, ਗੁਰਮਨਜੋਤ ਸ਼ਰਮਾ, ਯਸੀਕਾ ਵਰਮਾ ,ਅਮੋਲਕ ਕੌਰ, ਵੀਰਪਾਲ ਕੌਰ, ਹਰਮਨਪ੍ਰੀਤ ਕੌਰ, ਹਰਸੀਰਤ ਕੌਰ ਆਯੂਸ਼ ਠਾਕੁਰ, ਅਰਸ਼ਦੀਪ ਕੌਰ, ਏਕਮਜੋਤ ਕੌਰ, ਰਮਨ ਕੌਰ, ਅਰੁਨਦੀਪ ਕੁਮਾਰ, ਦੀਪਤੀ ਸ਼ਰਮਾ, ਅਰਸ਼ਦੀਪ ਸਿੰਘ, ਹਿਰਦੇਵੀਰ ਸਿੰਘ, ਸੁਖਦੀਪ ਕੌਰ ਤੇ ਪ੍ਰਭਜੋਤ ਕੌਰ ਨੇ 85% ਤੋਂ ਜਿਆਦਾ ਅੰਕ ਪ੍ਰਾਪਤ ਕੀਤੇ ਹਨ।ਵਿਦਿਆਰਥੀਆਂ ਦੀ ਇਸ ਪ੍ਰਾਪਤੀ ‘ਤੇ ਸਕੂਲ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ, ਵਾਇਸ ਪ੍ਰਿੰਸੀਪਲ ਸ੍ਰੀਮਤੀ ਸੀਮਾ ਠਾਕੁਰ, ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਹੈ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …