ਸੇਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਨੇ ਮਨਾਇਆ ਵਾਤਾਵਰਨ ਦਿਵਸ
ਖਿਲਚੀਆਂ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਸੇਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਵਿਖੇ ਵਿਦਿਆਰਥੀਆਂ ਅਤੇ ਸਕੂਲ ਦੀ ਪ੍ਰਬੰਧਕੀ ਕਮੇਟੀ ਵੱਲੋਂ ਅੱਜ ਪੌਦੇ ਲਗਾ ਕੇ ਵਾਤਾਵਾਰਨ ਦਿਵਸ ਮਨਾਇਆ ਗਿਆ।ਜਿਸ ਵਿੱਚ ਬੱਚਿਆਂ ਦੇ ਮਾਪਿਆਂ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।ਸਕੂਲ ਦੇ ਬੱਚਿਆਂ ਨੇ ਇਹ ਪ੍ਰਣ ਲਿਆ ਕਿ ਉਹ ਸਕੂਲ ਅਤੇ ਆਪਣੇ ਆਲੇ-ਦੁਆਲੇ ਦੇ ਵਾਤਾਵਰਨ ਨੂੰ ਵੀ ਹਰਿਆ-ਭਰਿਆ ਬਣਾਉਣਗੇ।ਬੱਚਿਆਂ ਅਤੇ ਪ੍ਰਬੰਧਕ ਕਮੇਟੀ ਵੱਲੋਂ ਸ਼ਾਨਦਾਰ ਬੂਟੇ ਲਗਾਏ ਗਏ ।
ਬੂਟੇ ਲਗਾਉਣ ਸਮੇਂ ਸਕੂਲ ਪ੍ਰਿੰਸੀਪਲ ਮੈਡਮ ਜਸਜੀਨ ਕੌਰ, ਸਹੋਦਿਯਾ ਸਕੂਲ ਕੰਪਲੈਕਸ ਦੇ ਚੇਅਰਮੈਨ ਡਾ. ਧਰਮਵੀਰਸਿੰਘ, ਸਕੂਲ ਮੈਨੇਜਰ ਨਵੀਨ ਭਾਸਕਰ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।ਸਕੂਲ ਦੀ ਪ੍ਰਬੰਧਕੀ ਕਮੇਟੀ ਨੇ ਦੱਸਿਆ ਕਿ ਸਕੂਲ ਵਿੱਚ ਸ਼ਾਨਦਾਰ ਬੂਟੇ ਲਗਾਉਣ ਦਾ ਜੋ ਅੱਜ ਆਰੰਭ ਕੀਤਾ ਗਿਆ ਹੈ, ਉਹ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ।ਸਕੂਲ ਮੈਨੇਜਰ ਅਤੇ ਸਹੋਦਿਯਾ ਸਕੂਲ ਕੰਪਲੈਕਸ ਦੇ ਚੇਅਰਮੈਨ ਨੇ ਕਿਹਾ ਕਿ ਸਕੂਲ ਮੈਦਾਨ ਵਿੱਚ ਇਸ ਮਹੀਨੇ ਲਗਭਗ 100 ਬੂਟੇ ਲਗਾਏ ਜਾਣਗੇ।
ਇਸ ਮੌਕੇ ਸਕੂਲ ਦੀ ਅਧਿਆਪਕਾਂ ਮੈਡਮ ਪਰਮਜੀਤ ਕੌਰ ਅਤੇ ਤਰਨਜੋਤ ਕੌਰ ਵੱਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਸੰਬੰਧੀ ਜਾਣਕਾਰੀ ਵੀ ਦਿੱਤੀ ਗਈ ।