ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ ਸੱਗੂ) – ਅੰਬਾਲਾ ਦੇ ਬਬਿਆਲ ਪਿੰਡ ਦੇ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਬੀਤੇ ਕੱਲ੍ਹ ਵਾਪਰੀ ਘਟਨਾ ਦੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਦੀ ਅਗਵਾਈ ‘ਚ ਇਕ ਵਫਦ ਨੇ ਅੰਬਾਲਾ ਦੇ ਐਸ.ਐਸ.ਪੀ ਨੂੰ ਮੰਗ ਪੱਤਰ ਦਿੱਤਾ।ਉਨ੍ਹਾਂ ਮੰਗ ਕੀਤੀ ਕਿ ਬੇਅਦਬੀ ਦੀ ਇਸ ਘਟਨਾ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਕਰੜੀ ਸਜ਼ਾ ਦਿੱਤੀ ਜਾਵੇ।ਜਥੇਦਾਰ ਕਰਨੈਲ ਸਿੰਘ ਪੰਜ਼ੋਲੀ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਿੱਖਾਂ ਅੰਦਰ ਵੱਡਾ ਸਤਿਕਾਰ ਹੈ ਅਤੇ ਬੇਅਦਬੀ ਦੀ ਇਸ ਘਟਨਾ ਨੇ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰੀ ਹੈ।ਇਸ ਦੇ ਦੋਸ਼ੀ ਕਿਸੇ ਵੀ ਹਾਲਤ ਵਿਚ ਬਖਸ਼ੇ ਨਹੀਂ ਜਾਣੇ ਚਾਹੀਦੇ।ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਦੀ ਭਾਲ ਕਰਕੇ ਉਨ੍ਹਾਂ ਵਿਰੁੱਧ ਕਾਨੂੰਨ ਦੀ ਧਾਰਾ 295-ਏ ਦੇ ਨਾਲ-ਨਾਲ ਯੂ.ਏ.ਪੀ.ਏ ਤਹਿਤ ਕਾਰਵਾਈ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਅਜੇ ਤੱਕ ਦੋਸ਼ੀਆਂ ਦੀ ਪਛਾਣ ਨਹੀਂ ਕੀਤੀ ਜਾ ਸਕੀ ।
ਜਥੇਦਾਰ ਪੰਜ਼ੋਲੀ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਹਰਪਾਲ ਸਿੰਘ ਪਾਲੀ, ਜਗਸੀਰ ਸਿੰਘ ਮਾਂਗੇਆਣਾ, ਜਸਮੇਰ ਸਿੰਘ ਲਾਛੜੂ, ਸੁਖਦੇਵ ਸਿੰਘ ਗੋਬਿੰਦਗੜ੍ਹ, ਗੁਰਦੀਪ ਸਿੰਘ ਭਾਨੂੰਖੇੜੀ, ਭੁਪਾਲ ਸਿੰਘ, ਚਰਨਜੀਤ ਸਿੰਘ, ਸੁਆਮੀ ਰਜੇਸ਼ ਕੁਮਾਰ, ਹਾਕਮ ਸਿੰਘ ਖਾਸਪੁਰ, ਸੁਰਿੰਦਰ ਸਿੰਘ, ਰਣਵੀਰ ਸਿੰਘ, ਰਵਿੰਦਰ ਸਿੰਘ ਆਦਿ ਮੌਜੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …