Sunday, December 22, 2024

ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ (ਲੜਕੀਆਂ) ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ

ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕੀਤੀ ਇਨਾਮਾਂ ਦੀ ਵੰਡ

ਸਮਰਾਲਾ, 23 ਜੁਲਾਈ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਸਮਰਾਲਾ ਵਿਖੇ 8ਵੀਂ, 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚੋਂ 90 ਪ੍ਰਤੀਸ਼ਤ ਤੋਂ ਅੰਕ ਪ੍ਰਾਪਤ ਕਰਨ ਵਾਲੇ 72 ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।ਇਸ ਸਬੰਧੀ ਸਕੂਲ ਪ੍ਰਿਸੀਪਲ ਗੁਰਦੀਪ ਸਿੰਘ ਰਾਏ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮਾਗਮ ਵਿੱਚ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਿਦਿਆਰਥਣਾਂ ਨੂੰ ਇਨਾਮ ਤਕਸੀਮ ਕੀਤੇ।ਉਨ੍ਹਾਂ ਆਪਣੇ ਸਬੰਧੋਨ ਵਿੱਚ ਜਿਥੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਉਥੇ ਸਕੂਲ ਦੇ ਮਿਹਨਤੀ ਅਧਿਆਪਕਾਂ ਦੀ ਵੀ ਪ੍ਰਸੰਸਾ ਕੀਤੀ।ਸਕੂਲ ਦੀ ਸਾਇੰਸ ਸਟਰੀਮ ਦੀ ਵਿਦਿਆਰਥਣ ਹਰਮਨਜੋਤ ਕੌਰ ਜਿਸ ਨੇ ਸਮਰਾਲਾ ਇਲਾਕੇ ਵਿਚੋਂ ਵੱਧ ਅੰਕ ਪ੍ਰਾਪਤ ਕੀਤੇ ਸਨ।ਉਸ ਨੂੰ ਸ੍ਰੀਮਤੀ ਬਿਮਲਾ ਸ਼ਰਮਾ ਮੈਮੋਰੀਅਲ ਐਵਾਰਡ ਨਾਲ ਪ੍ਰਧਾਨ ਵਿਜੈ ਕੁਮਾਰ ਸ਼ਰਮਾ ਨੇ ਅਧਿਆਪਕ ਚੇਤਨਾ ਮੰਚ ਸਮਰਾਲਾ ਰਾਹੀਂ ਨਕਦ ਰਾਸ਼ੀ ਅਤੇ ਟਰਾਫ਼ੀ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਸ ਵਿਦਿਆਰਥਣ ਨੇ 12ਵੀਂ ਦੀ ਪ੍ਰੀਖਿਆ ਵਿੱਚ ਮੈਰਿਟ ਸੂਚੀ ’ਚ 8ਵਾਂ ਰੈਂਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ।
                     ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।ਸਕੂਲ ਦੇ ਸਾਰੇ ਉਦਮੀ ਅਤੇ ਮਿਹਨਤੀ ਸਟਾਫ ਜਿਨ੍ਹਾਂ ਦੀ ਮਿਹਨਤ ਦੀ ਬਦੌਲਤ ਸਕੂਲ ਦਾ ਨਾਂ ਇਲਾਕੇ ਵਿੱਚ ਰੌਸ਼ਨ ਹੋਇਆ ਹੈ, ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਸਮਾਗਮ ਦੌਰਾਨ ਸਕੂਲ ਪਿੰਸੀਪਲ ਅਤੇ ਸਮੂਹ ਸਟਾਫ ਨੇ ਹਲਕਾ ਵਿਧਾਇਕ ਦਿਆਲਪੁਰਾ ਨੂੰ ਸਨਮਾਨ ਚਿੰ੍ਹਨ ਕੇ ਸਨਮਾਨਿਤ ਕੀਤਾ ਗਿਆ।ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਲੈਕ: ਡਾ. ਸੁਖਪਾਲ ਕੌਰ ਨੇ ਬਾਖੂਬੀ ਨਿਭਾਈ।
                 ਇਸ ਸਮਾਗਮ ਵਿੱਚ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਪੀ.ਏ ਸੁਖਵਿੰਦਰ ਸਿੰਘ ਗਿੱਲ, ਤੇਜਿੰਦਰ ਸਿੰਘ ਗਰੇਵਾਲ, ਅੰਮ੍ਰਿਤ ਪੁਰੀ, ਮੇਜਰ ਸਿੰਘ ਬਾਲਿਓਂ, ਕਸ਼ਮੀਰੀ ਲਾਲ, ਸੂਬੇਦਾਰ ਪ੍ਰੀਤਮ ਸਿੰਘ, ਕੁਲਵਿੰਦਰ ਸਿੰਘ ਨੋਕਵਾਲ, ਕੁਲਵਿੰਦਰ ਸਿੰਘ ਬਾਲਿਓਂ, ਹਰਦੀਪ ਸਿੰਘ ਅਤੇ ਅਧਿਆਪਕ ਚੇਤਨਾ ਮੰਚ ਸਮਰਾਲਾ ਵਲੋਂ ਵਿਜੈ ਕੁਮਾਰ ਸ਼ਰਮਾ ਪ੍ਰਧਾਨ, ਪ੍ਰਿ. ਮਨੋਜ ਕੁਮਾਰ, ਹੈਡ ਮਾਸਟਰ ਮੇਘ ਸਿੰਘ ਜਵੰਦਾ (ਨੈਸ਼ਨਲ ਐਵਾਰਡੀ), ਇੰਦਰਜੀਤ ਸਿੰਘ ਕੰਗ, ਰਾਜੇਸ਼ ਕੁਮਾਰ ਆਦਿ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
                ਅਖੀਰ ਵਿੱਚ ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਨੇ ਆਏ ਮਹਿਮਾਨਾਂ, ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …