ਸੰਗਰੂਰ, 23 ਜੁਲਾਈ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਚੌਕ ਵਲੋਂ ਪ੍ਰਿੰਸੀਪਲ ਇਕਦੀਸ਼ ਕੌਰ ਦੀ ਅਗਵਾਈ ਹੇਠ ਸਾਲ 2022-23 ਲਈ ਕੌਮੀ ਸੇਵਾ ਯੋਜਨਾ ਦੇ ਵਲੰਟੀਅਰਾਂ ਦੀ ਭਰਤੀ ਲਈ ਇਕ ਮੋਟੀਵੇਸ਼ਨਲ ਕੈਂਪ ਲਗਾਇਆ।ਜਿਸ ਦਾ ਮੰਤਵ ਵਿਦਿਆਰਥੀਆਂ ਨੂੰ ਐਨ.ਐਸ.ਐਸ ਦੀ ਮੁੱਢਲੀ ਜਾਣਕਾਰੀ ਦੇਣਾ ਅਤੇ ਉਨ੍ਹਾਂ ਨੂੰ ਇਸ ਸੇਵਾ ਯੋਜਨਾ ਦੇ ਨਾਲ ਜੋੜਨਾ ਸੀ।ਇਸ ਮੋਟੀਵੇਸ਼ਨਲ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗੋਵਾਲ ਸਟੇਟ ਐਵਾਰਡੀ ਨੇ ਕਿਹਾ ਕਿ ਅਸੀਂ ਸਾਰੇ ਪੜ੍ਹਾਈ ਦੇ ਨਾਲ ਨਾਲ ਆਪਣੇ ਗੁਣਾਂ ਨੂੰ ਉਜ਼ਾਗਰ ਕਰਨ ਲਈ ਕੌਮੀ ਸੇਵਾ ਯੋਜਨਾ ਵਰਗੀਆਂ ਇਕਾਈਆਂ ਦਾ ਸਹਾਰਾ ਲੈ ਸਕਦੇ ਹਾਂ।ਉਨ੍ਹਾਂ ਕਿਹਾ ਕਿ ਕੌਮੀ ਸੇਵਾ ਯੋਜਨਾ ਦੇ ਵਲੰਟੀਅਰ ਬਣ ਕੇ ਜਿਥੇ ਸਾਡੇ ਮਨ ਅੰਦਰ ਹੌਂਸਲਾ, ਵਿਸ਼ਵਾਸ, ਸੇਵਾ ਕਰਨ ਦੀ ਭਾਵਨਾ ਵਰਗੇ ਗੁਣਾਂ ਦਾ ਵਿਕਾਸ ਹੁੰਦਾ ਹੈ, ਉਥੇ ਹੀ ਸਾਡੀ ਸ਼ਖ਼ਸੀਅਤ ਉਸਾਰੀ ਵੀ ਹੁੰਦੀ ਹੈ।ਉਨ੍ਹਾਂ ਕਿਹਾ ਕਿ ਸਾਨੂੰ ਇਨ੍ਹਾਂ ਸੰਸਥਾਵਾਂ ਦੇ ਨਾਲ ਜੁੜ ਕੇ ਸਮਾਜ ਸੇਵਾ, ਵਾਤਾਵਰਨ ਦੀ ਹਿਫਾਜ਼ਤ ਅਤੇ ਸਮਾਜਿਕ ਬੁਰਾਈਆਂ ਖਿਲਾਫ਼ ਲੜਾਈ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਾਂ। ਲੈਕਚਰਾਰ ਹਿਸਟਰੀ ਰਜੇਸ਼ ਕੁਮਾਰ ਨੇ ਕਿਹਾ ਕਿ ਸੇਵਾ ਦੀ ਭਾਵਨਾ ਅਤੇ ਨਿਰਸਵਾਰਥ ਨਾਲ ਕੰਮ ਕਰਨ ਲਈ ਸਾਨੂੰ ਕੌਮੀ ਸੇਵਾ ਯੋਜਨਾ ਨਾਲ ਜੁੜ ਜਾਣਾ ਚਾਹੀਦਾ ਹੈ।ਇਹ ਅੱਜ ਖੁਦਗਰਜ਼ੀ ਦੇ ਸਮੇਂ ਵਿੱਚ ਬੇਹੱਦ ਜਰੂਰੀ ਹੈ।ਵਾਇਸ ਪ੍ਰਿੰਸੀਪਲ ਮੈਡਮ ਨਵਰਾਜ ਕੌਰ ਨੇ ਵੀ ਵਿਦਿਆਰਥੀਆਂ ਨੂੰ ਕੌਮੀ ਸੇਵਾ ਯੋਜਨਾ ਵਰਗੀਆਂ ਸੰਸਥਾਵਾਂ ਨਾਲ ਜੁੜ ਕੇ ਆਪਣੇ ਜੀਵਨ ਪੱਧਰ ਨੂੰ ਉਚਾ ਕਰਨ ਲਈ ਯਤਨਸ਼ੀਲ ਹੋਣ ਲਈ ਪ੍ਰੇਰਿਆ ।
ਇਸ ਕੈਂਪ ਦੌਰਾਨ ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਿੰਸੀਪਲ ਇਕਦੀਸ਼ ਕੌਰ ਨੇ ਕਿਹਾ ਕਿ ਸਾਨੂੰ ਹਮੇਸ਼ਾਂ ਹੀ ਉਚੀ ਸੋਚ ਨਾਲ ਚੱਲਣਾ ਚਾਹੀਦਾ ਹੈ ਅਤੇ ਕੌਮੀ ਸੇਵਾ ਯੋਜਨਾ ਨਾਲ ਜੁੜ ਕੇ ਅਸੀਂ ਆਪਣੇ ਸਮਾਜ ਦੀ ਵਧੀਆ ਢੰਗ ਨਾਲ ਸੇਵਾ ਕਰ ਸਕਦੇ ਹਾਂ।ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਅੰਦਰੋਂ ਆਪਣਾ ਕੰਮ ਆਪ ਕਰਨ ਦੀ ਆਦਤ ਪਾ ਕੇ ਬੁਲੰਦੀਆਂ ਨੂੰ ਛੂਹਣ ਦੀ ਗੱਲ ਕੀਤੀ।
ਇਸ ਮੌਕੇ ਰਕੇਸ਼ ਕੁਮਾਰ ਲੈਕਚਰਾਰ ਸਰੀਰਕ ਸਿੱਖਿਆ, ਗੁਰਦੀਪ ਸਿੰਘ ਲੈਕਚਰਾਰ ਪੰਜਾਬੀ, ਅਸ਼ਵਨੀ ਕੁਮਾਰ ਲੈਕਚਰਾਰ ਮੈਥ, ਮੈਡਮ ਨਰੇਸ਼ ਰਾਣੀ ਲੈਕਚਰਾਰ ਰਾਜਨੀਤੀ ਸ਼ਾਸਤਰ ਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …